ਨਿਊਯਾਰਕ, 26 ਫਰਵਰੀ : ਨਿਊਯਾਰਕ ਸ਼ਹਿਰ ਦੇ ਇਕ ਅਪਾਰਟਮੈਂਟ ‘ਚ ਅੱਗ ਲੱਗਣ ਦੀ ਘਟਨਾ ‘ਚ ਇਕ ਭਾਰਤੀ ਮੂਲ ਦੇ ਨੋਜਵਾਨ ਦੀ ਮੌਤ ਹੋ ਗਈ ਹੈ ਅਤੇ 17 ਲੋਕ ਗੰਭੀਰ ਰੂਪ ਚ’ ਜ਼ਖਮੀ ਹੋ ਗਏ। ਨੋਜਵਾਨ ਦਾ ਭਾਰਤ ਤੋ ਪਿਛੋਕੜ ਦਿੱਲੀ ਦੇ ਨਾਲ ਸੀ। ਸਥਾਨਕ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਨਿਊਯਾਰਕ ਦੇ ਹਾਰਲੇਮ ਸ਼ਹਿਰ ਦੇ ਇਕ ਅਪਾਰਟਮੈਂਟ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਭਾਰਤੀ ਮੂਲ ਦੇ ਇਕ 27 ਸਾਲਾ ਦੇ ਨਾਗਰਿਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਫਾਜ਼ਿਲ ਖਾਨ ਦੇ ਵਜੋਂ ਹੋਈ ਹੈ। ਨਿਊਯਾਰਕ ਦੇ ਫਾਇਰ ਡਿਪਾਰਟਮੈਂਟ ਦੇ ਅਨੁਸਾਰ,ਬੀਤੇਂ ਦਿਨ ਸ਼ੁੱਕਰਵਾਰ ਨੂੰ ਸੇਂਟ ਨਿਕੋਲਸ ਪਲੇਸ ਅਪਾਰਟਮੈਂਟ ਵਿੱਚ ਇੱਕ ਲਿਥੀਅਮ-ਆਇਨ ਬੈਟਰੀ ਦੇ ਕਾਰਨ ਭਿਆਨਕ ਅੱਗ ਲੱਗ ਗਈ। ਇਕ ਰਿਪੋਰਟ ਮੁਤਾਬਕ ਇਸ ਘਟਨਾ ‘ਚ 17 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਲੋਕਾਂ ਨੇ ਅੱਗ ਤੋਂ ਬਚਣ ਲਈ ਰੱਸੀਆਂ ਦਾ ਵੀ ਸਹਾਰਾ ਲਿਆ। ਇਹ ਜਾਣਕਾਰੀ ਭਾਰਤੀ ਦੂਤਾਵਾਸ ਨੇ ਦਿੱਤੀ। ਭਾਰਤੀ ਦੂਤਘਰ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ‘ਨਿਊਯਾਰਕ ਦੇ ਹਾਰਲੇਮ ‘ਚ ਅੱਗ ਲੱਗਣ ਦੀ ਘਟਨਾ ‘ਚ ਭਾਰਤੀ ਮੂਲ ਦੇ 27 ਸਾਲਾ ਫਾਜ਼ਿਲ ਖਾਨ ਦੀ ਮੌਤ ਹੋ ਗਈ ਹੈ।