ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਮੰਡਲ ਅਟਾਰੀ ਬਾਰਡਰ ਰਸਤੇ ਪਾਕਿਸਤਾਨ ਰਵਾਨਾ ਹੋਇਆ

ਅੰਮ੍ਰਿਤਸਰ : ਪਾਕਿਸਤਾਨ ਸਥਿਤ ਸ੍ਰੀ ਪੰਜਾ ਸਾਹਿਬ ਗੁਰਦੁਆਰਾ ਦਾ ਸ਼ਤਾਬਦੀ ਸਮਾਗਮ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਪੱਧਰ 'ਤੇ ਤਿਆਰੀਆਂ 'ਚ ਜੁਟ ਗਈ ਹੈ। ਇਸੇ ਲੜੀ 'ਚ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਕਫ਼ ਬੋਰਡ ਦੇ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਮੰਡਲ ਅਟਾਰੀ ਬਾਰਡਰ ਰਸਤੇ ਪਾਕਿਸਤਾਨ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਐੱਸਜੀਸੀਪੀ ਮੈਂਬਰ ਭਾਈ ਰਜਿੰਦਰ ਸਿੰਘ ਦੇ ਨਾਲ ਤਿੰਨ ਹੋਰ ਮੈਂਬਰ ਪਾਕਿਸਤਾਨ ਰਵਾਨਾ ਹੋਏ। ਪਾਕਿਸਤਾਨ ਪੁੱਜੇ ਵਫ਼ਦ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਵਕਫ਼ ਬੋਰਡ ਨੇ ਸਵਾਗਤ ਗੀਤਾ। ਕੁਝ ਦੇਰ ਵਿਚ ਇਹ ਵਫ਼ਦ ਪੰਜਾ ਸਾਹਿਬ ਗੁਰਦੁਆਰਾ ਦਾ ਸ਼ਤਾਬਦੀ ਸਮਾਗਮ ਮਨਾਉਣ ਦੇ ਸੰਦਰਭ 'ਚ ਕੀਤੀਆਂ ਗਈਆਂ ਤਿਆਰੀਆਂ ਦੀ ਸਮੀਖਿਆ ਕਰੇਗਾ।