ਕੈਲੀਫੋਰਨੀਆ, 16 ਜਨਵਰੀ : ਅਮਰੀਕਾ ਇਨ੍ਹੀਂ ਦਿਨੀਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਿਹਾ ਜਿਸ ਨਾਲ ਮਨੁੱਖੀ ਜੀਵਨ ਕਾਫੀ ਪ੍ਭਾਵਿਤ ਹੋਇਆ ਹੈ। ਅਮਰੀਕਾ ਵਿੱਚ ਬਰਫੀਲੇ ਚੱਕਰਵਾਤੀ ਤੂਫਾਨ ਤੋਂ ਬਾਅਦ ਹੁਣ ਹੜ੍ਹ ਅਤੇ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਹੁਣ ਤੱਕ 20 ਤੋਂ ਵੱਧ ਨਾਗਰਿਕਾਂ ਦੀ ਮੌਤ ਦੀ ਖ਼ਬਰ ਹੈ। ਹੜ੍ਹ, ਮੀਂਹ ਅਤੇ ਤੂਫਾਨ ਦਾ ਇਹ ਅਸਰ ਅਮਰੀਕੀ ਸੂਬੇ ਕੈਲੀਫੋਰਨੀਆ ‘ਚ ਦੇਖਣ ਨੂੰ ਮਿਲ ਰਿਹਾ ਹੈ। ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਤੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਹਾਲਾਤ ਇੰਨੇ ਖਰਾਬ ਹੋ ਗਏ ਹਨ ਕਿ ਰਾਸ਼ਟ ਰਪਤੀ ਬਿਡੇਨ ਨੇ ਇਸ ਨੂੰ ਆਫਤ ਐਲਾਨ ਦਿੱਤਾ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਸਥਿਤੀ ਹੋਰ ਵਿਗੜ ਜਾਵੇਗੀ। ਬਰਫੀਲੇ ਤੂਫਾਨ, ਹੜ੍ਹਾਂ ਅਤੇ ਮੀਂਹ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਲੱਖਾਂ ਘਰ ਪਾਣੀ ਵਿਚ ਡੁੱਬ ਗਏ ਹਨ। ਕਈ ਥਾਵਾਂ ਤੋਂ ਸੜਕਾਂ ਵੀ ਟੁੱਟ ਗਈਆਂ ਹਨ। ਕੈਲੀਫੋਰਨੀਆ ਦੇ ਗਵਰਨਰ ਗੇਵਿਨ ਨਿਊਜ਼ਮ ਨੇ ਯੂਐਸ ਨਿਊਜ਼ ਨੂੰ ਦੱਸਿਆ ਕਿ ਪਿਛਲੇ 15 ਦਿਨਾਂ ਵਿੱਚ ਕੈਲੀਫੋਰਨੀਆ ਵਿੱਚ 22 ਤੋਂ 25 ਟ੍ਰਿਲੀਅਨ ਗੈਲਨ ਮੀਂਹ ਪਿਆ ਹੈ। ਇਸ ਕਾਰਨ ਸੂਬੇ ਦਾ 80 ਫੀਸਦੀ ਹਿੱਸਾ ਪਾਣੀ ਵਿੱਚ ਡੁੱਬ ਗਿਆ ਹੈ। ਘਰਾਂ ਵਿੱਚ ਬਿਜਲੀ, ਸਾਫ਼ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਭਾਰੀ ਮੀਂਹ ਕਾਰਨ ਕੈਲੀਫੋਰਨੀਆ ਵਿੱਚ ਭਾਰੀ ਮੀਂਹ, ਤੂਫਾਨ ਅਤੇ ਹੜ੍ਹਾਂ ਕਾਰਨ ਹੁਣ ਤੱਕ ਦੋ ਲੱਖ ਕਰੋੜ ਰੁਪਏ ਤੋਂ ਵੱਧ ਦੇ ਨੁਕਸਾਨ ਦਾ ਖਦਸ਼ਾ ਹੈ। ਯੂਐਸ ਨਿਊਜ਼ ਮੁਤਾਬਕ ਤੂਫ਼ਾਨ ਕਾਰਨ ਕੈਲੀਫੋਰਨੀਆ ਵਿੱਚ ਕਾਰੋਬਾਰ ਅਤੇ ਉਦਯੋਗ ਵੀ ਬੰਦ ਹੋ ਗਏ ਹਨ। ਇਸ ਕਾਰਨ ਲੱਖਾਂ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ।