ਪਾਕਿਸਤਾਨ 'ਚ ਭਾਰੀ ਮੀਂਹ, 9 ਲੋਕਾਂ ਦੀ ਮੌਤ, ਐਮਰਜੈਂਸੀ ਦਾ ਐਲਾਨ

ਖੈਬਰ ਪਖਤੂਨਖਵਾ, 24 ਜੁਲਾਈ : ਪਾਕਿਸਤਾਨ ਦੇ ਖੈਬਰ ਪਖਤੂਨਖਵਾ 'ਚ ਭਾਰੀ ਮੀਂਹ ਕਾਰਨ 9 ਲੋਕਾਂ ਦੀ ਮੌਤ ਹੋ ਗਈ। ਸੂਬੇ ਦੇ ਹੇਠਲੇ ਤੇ ਅਪਰ ਚਿਤਰਾਲ ਜ਼ਿਲ੍ਹਿਆਂ ਵਿਚ 15 ਅਗਸਤ ਤੱਕ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਡਾਨ ਪਾਕਿਸਤਾਨ ਦਾ ਅੰਗਰੇਜ਼ੀ ਭਾਸ਼ਾ ਦਾ ਰੋਜ਼ਾਨਾ ਅਖਬਾਰ ਦਿੱਤੀ ਹੈ। ਖੈਬਰ ਪਖਤੂਨਖਵਾ ਸੂਬੇ ਦੇ ਕੁਝ ਹਿੱਸਿਆਂ ਵਿਚ ਤੂਫਾਨ, ਤੇਜ਼ ਹਵਾਵਾਂ ਤੇ ਭਾਰੀ ਬਾਰਿਸ਼ ਨੇ ਤਬਾਹੀ ਮਚਾਈ, ਜਿਸ ਕਾਰਨ ਜ਼ਮੀਨ ਖਿਸਕੀ ਤੇ ਬੁਨਿਆਦੀ ਢਾਂਚਾ ਤਬਾਹ ਹੋ ਗਿਆ। ਦਿਨ ਭਰ ਹੋਈ ਬਾਰਿਸ਼ ਕਾਰਨ ਵੱਡੇ ਪੱਧਰ 'ਤੇ ਤਬਾਹੀ ਹੋਈ। ਖੈਬਰ ਪਖਤੂਨਖਵਾ ਸੂਬੇ ਦੇ ਅੰਤਿ੍ਰਮ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਨੇ ਰਾਹਤ ਏਜੰਸੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਾਈ ਅਲਰਟ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਡੌਨ ਦੀ ਰਿਪੋਰਟ ਅਨੁਸਾਰ ਉਨ੍ਹਾਂ ਨੇ ਅਧਿਕਾਰੀਆਂ ਨੂੰ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਦੇਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਰਾਹਤ, ਮੁੜ ਵਸੇਬਾ ਅਤੇ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਦੋ ਜ਼ਿਲ੍ਹਿਆਂ ਦੇ ਕਮਿਸ਼ਨਰਾਂ ਨੇ ਐਮਰਜੈਂਸੀ ਐਲਾਨ ਕਰਨ ਦੀ ਬੇਨਤੀ ਕੀਤੀ ਸੀ।