ਚੰਡੀਗੜ੍ਹ 09 ਜਨਵਰੀ : ਅਮਰੀਕਾ ਵਿੱਚ ਇੱਕ ਵਾਰ ਫਿਰ ਭਾਰਤੀ ਮਹਿਲਾ ਨੇ ਦੇਸ਼ ਦਾ ਮਾਣ ਵਧਾਇਆ ਹੈ, ਇੱਥੇ ਭਾਰਤੀ ਮੂਲ ਦੀ ਮਨਪ੍ਰੀਤ ਮੋਨਿਕਾ ਸਿੰਘ ਨੇ ਹੈਰਿਸ ਕਾਊਂਟੀ ਦੀ ਜੱਜ ਵਜੋਂ ਸਹੁੰ ਚੁੱਕੀ ਹੈ, ਇਸ ਦੇ ਨਾਲ ਮਨਪ੍ਰੀਤ ਮੋਨਿਕਾ ਸਿੰਘ ਜੱਜ ਬਣਨ ਵਾਲੀ ਅਮਰੀਕਾ ਦੀ ਪਹਿਲੀ ਸਿੱਖ ਮਹਿਲਾ ਬਣ ਗਈ ਹੈ। ਜਿਕਰਯੋਗ ਹੈ ਕਿ ਮਨਪ੍ਰੀਤ ਮੋਨਿਕਾ ਸਿੰਘ ਦਾ ਜਨਮ ਅਤੇ ਪਾਲਣ ਪੋਸ਼ਣ ਹਿਊਸਟਨ, ਟੈਕਸਾਸ, ਅਮਰੀਕਾ ਵਿੱਚ ਹੋਇਆ। ਮੋਨਿਕਾ ਆਪਣੇ ਪਤੀ ਅਤੇ ਦੋ ਬੱਚਿਆਂ ਨਾਲ ਬੇਲੇਅਰ ਵਿੱਚ ਰਹਿੰਦੀ ਹੈ। ਮਨਪ੍ਰੀਤ ਮੋਨਿਕਾ ਸਿੰਘ ਨੇ ਸ਼ੁੱਕਰਵਾਰ ਨੂੰ ਟੈਕਸਾਸ ਵਿੱਚ ਲਾਅ ਨੰਬਰ 4 ਵਿਖੇ ਹੈਰਿਸ ਕਾਉਂਟੀ ਸਿਵਲ ਕੋਰਟ ਦੇ ਜੱਜ ਵਜੋਂ ਸਹੁੰ ਚੁੱਕੀ। ਮੋਨਿਕਾ ਸਿੰਘ ਦੇ ਪਿਤਾ 1970 ਦੇ ਦਹਾਕੇ ਦੇ ਸ਼ੁਰੂ ਵਿੱਚ ਭਾਰਤ ਤੋਂ ਅਮਰੀਕਾ ਚਲੇ ਗਏ ਸਨ। ਮੋਨਿਕਾ ਸਿੰਘ 20 ਸਾਲਾਂ ਤੋਂ ਵਕੀਲ ਵਜੋਂ ਕੰਮ ਕਰ ਰਹੀ ਸੀ। ਉਹ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਕਈ ਨਾਗਰਿਕ ਅਧਿਕਾਰ ਸੰਗਠਨਾਂ ਨਾਲ ਵੀ ਜੁੜੀ ਹੋਈ ਹੈ। ਮਨਪ੍ਰੀਤ ਮੋਨਿਕਾ ਸਿੰਘ ਦੇ ਸਹੁੰ ਚੁੱਕ ਸਮਾਗਮ ਦੀ ਪ੍ਰਧਾਨਗੀ ਸੂਬੇ ਦੇ ਪਹਿਲੇ ਦੱਖਣੀ ਏਸ਼ੀਆਈ ਜੱਜ ਅਤੇ ਭਾਰਤੀ-ਅਮਰੀਕੀ ਜੱਜ ਰਵੀ ਸੰਦਿਲ ਨੇ ਕੀਤੀ ਹੈ। ਸਹੁੰ ਚੁੱਕ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਭਾਰਤੀ ਮੂਲ ਦੇ ਲੋਕ ਅਦਾਲਤ ਵਿੱਚ ਮੌਜੂਦ ਸਨ। ਇਸ ਦੌਰਾਨ ਜਸਟਿਸ ਸੰਦੀਲ ਨੇ ਆਪਣੇ ਸੰਬੋਧਨ ਵਿੱਚ ਕਿਹਾ, ‘ਇਹ ਸੱਚਮੁੱਚ ਸਿੱਖ ਕੌਮ ਲਈ ਬਹੁਤ ਵੱਡਾ ਪਲ ਹੈ। ਮਨਪ੍ਰੀਤ ਨਾ ਸਿਰਫ਼ ਸਿੱਖਾਂ ਦੀ ਰਾਜਦੂਤ ਹੈ, ਸਗੋਂ ਉਹ ਹਰ ਰੰਗ ਦੀਆਂ ਔਰਤਾਂ ਲਈ ਰਾਜਦੂਤ ਹੈ।