ਇਟਲੀ ਵਿਚ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਸਿਰਜਿਆ ਨਵਾਂ ਇਤਿਹਾਸ

ਮਿਲਾਨ, 16 ਮਈ : ਇਟਲੀ ਵਿਚ ਹੋਈਆਂ ਨਗਰ ਕੌਂਸਲ ੳਫਲਾਗਾਂ ਦੀਆਂ ਹੋਈਆਂ ਚੋਣਾਂ ਵਿਚ ਸਲਾਹਕਾਰ ਵਜੋਂ ਚੋਣ ਲੜਦਿਆਂ ਵੱਡੀ ਜਿੱਤ ਪ੍ਰਾਪਤ ਕਰਕੇ ਪੰਜਾਬੀ ਮੂਲ ਦੀ ਜੈਸਿਕਾ ਕੌਰ ਨੇ ਨਵਾਂ ਇਤਿਹਾਸ ਸਿਰਜਿਆ ਹੈ। ਜੈਸਿਕਾ ਇਹਨਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੀ ਇੱਕੋ ਇੱਕ ਅਜਿਹੀ ਪੰਜਾਬੀ ਮੂਲ ਦੀ ਔਰਤ ਬਣ ਗਈ ਹੈ, ਜਿਸ ਨੇ ਇੰਨਾਂ ਚੋਣ ਵਿੱਚ ਜਿੱਤ ਪ੍ਰਾਪਤ ਕੀਤੀ ਹੈ।  ਪੰਜਾਬ ਦੇ ਰੋਪੜ ਜ਼ਿਲ੍ਹੇ ਦੇ  ਮੋਰਿੰਡਾ ਸ਼ਹਿਰ ਨਾਲ ਸਬੰਧਤ ਜੈਸਿਕਾ ਨੇ ਇਟਲੀ ਵਿੱਚ ਪੜਾਈ ਵਜੋਂ ਹੋਟਲ ਮੈਨੇਜਮੈਂਟ ਦਾ ਡਿਪਲੋਮਾ ਕੀਤਾ ਹੋਇਆ ਹੈ। ਜੈਸਿਕਾ ਪੰਜਾਬ ਦੇ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਸ਼ਹਿਰ ਨਾਲ ਸੰਬੰਧਿਤ ਹੈ। ਰਾਜੂ ਖੰਬ ਅਤੇ ਦਲਜੀਤ ਕੌਰ ਦੀ 20 ਸਾਲ ਸਪੁੱਤਰੀ ਜੈਸਿਕਾ ਕੌਰ ਨੇ ਉਫਲਾਗਾ ਕਮੂਨੇ ਤੋਂ ਰਿਨੋਵਾਮੈਂਤੋਂ ਪਾਪੋਲਾਰੇ ਪਾਰਟੀ ਵੱਲੋਂ ਸਲਾਹਕਾਰ ਦੀ ਚੋਣ ਲੜੀ ਸੀ। ਇਸ ਮੌਕੇ ਜੈਸਿਕਾ ਕੌਰ ਨੇ ਉਫਲਾਗਾ ਵਿਚ ਵਸਦੇ ਭਾਰਤੀਆਂ ਅਤੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹਨਾਂ ਨੇ ਜੋ ਮਾਣ ਬਖ਼ਸ਼ਿਆ ਉਸ 'ਤੇ ਖਰਾ ਉਤਰੇਗੀ। ਜਿਵੇਂ ਹੀ ਜੈਸਿਕਾ ਕੌਰ ਦੀ ਜਿੱਤ ਦੀ ਖ਼ਬਰ ਸਾਹਮਣੇ ਆਈ। ਪ੍ਰਵਾਰ ਨੂੰ ਵਧਾਈਆਂ ਦੇਣ ਵਾਲੀਆ ਦਾ ਤਾਤਾਂ ਲਗਿਆ ਰਿਹਾ।