ਸਰੀ, 16 ਜਨਵਰੀ : ਉੱਘੇ ਕਬੱਡੀ ਖਿਡਾਰੀ ਅਮਰੀ ਦਾ ਕੈਨੇਡਾ ਦੇ ਸਰੀ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਜ਼ਿਲ੍ਹੇ ਦੇ ਪਿੰਡ ਪੱਤੋ ਹੀਰਾ ਸਿੰਘ ਦੇ ਰਹਿਣ ਵਾਲੇ ਕਬੱਡੀ ਖਿਡਾਰੀ ਅਮਰਪ੍ਰੀਤ ਅਮਰੀ ਦੀ ਕੈਨੇਡਾ ਦੇ ਸਰੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ 28 ਸਾਲਾ ਕਬੱਡੀ ਖਿਡਾਰੀ ਅਮਰਪ੍ਰੀਤ ਦਸੰਬਰ ਮਹੀਨੇ ਹੀ ਵਿਆਹ ਕਰਵਾਉਣ ਕੈਨੇਡਾ ਗਿਆ ਸੀ ਤੇ ਪਿਛਲੇ ਸਾਲ ਉਸ ਦਾ ਵਿਆਹ ਹੋਇਆ ਸੀ। ਅੱਜ ਜਿਉਂ ਹੀ ਇਸ ਕਬੱਡੀ ਖਿਡਾਰੀ ਦੀ ਦੁੱਖਦਾਈ ਮੌਤ ਦਾ ਪਿੰਡ ਪਤਾ ਲੱਗਾ ਤਾਂ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਪੈਂਦਾ ਹੋ ਗਈ।