ਕੈਨੇਡਾ : ਭਾਰਤੀਆਂ ਲਈ ਖੁਸ਼ਖਬਰੀ ਹੈ। ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਘੱਟੋ-ਘੱਟ ਉਜਰਤ 15.65 ਡਾਲਰ ਪ੍ਰਤੀ ਘੰਟਾ ਕਰ ਦਿੱਤੀ ਗਈ ਹੈ। ਬ੍ਰਿਟਿਸ਼ ਕੋਲੰਬੀਆ ਦੇ ਵਿੱਤ ਮੰਤਰੀ ਹੈਰੀ ਬੈਨਸ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ। ਉਨ੍ਹਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਉਜਰਤ ਵਿੱਚ 45 ਸੈਂਟ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 1 ਜੂਨ 2022 ਤੋਂ ਲਾਗੂ ਹੋਣਗੀਆਂ। ਕੈਨੇਡਾ ਵਿੱਚ ਰਹਿ ਰਹੇ ਪ੍ਰਵਾਸੀ ਭਾਰਤੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਭਾਰਤ ਤੋਂ ਵੱਡੀ ਗਿਣਤੀ ਵਿੱਚ ਲੋਕ ਰੁਜ਼ਗਾਰ ਦੇ ਸਿਲਸਿਲੇ ਵਿੱਚ ਕੈਨੇਡਾ ਜਾਂਦੇ ਹਨ। ਇਨ੍ਹਾਂ ਵਿਚ ਜ਼ਿਆਦਾਤਰ ਪੰਜਾਬੀ ਹਨ। ਭਾਰਤੀ ਮੂਲ ਦੇ ਲੋਕਾਂ ਦਾ ਕੈਨੇਡੀਅਨ ਅਰਥਚਾਰੇ ਵਿੱਚ ਵੱਡਾ ਯੋਗਦਾਨ ਹੈ। ਕੈਨੇਡਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਉਜਰਤ ਦਰ ਬ੍ਰਿਟਿਸ਼ ਕੋਲੰਬੀਆ ਵਿੱਚ ਹੈ। ਇੱਥੇ ਘੱਟੋ-ਘੱਟ ਉਜਰਤ ਇਸ ਵੇਲੇ $15.20 ਪ੍ਰਤੀ ਘੰਟਾ ਹੈ, ਜੋ ਵਧ ਕੇ $15.45 ਹੋ ਜਾਵੇਗੀ। ਵਿੱਤ ਮੰਤਰੀ ਦਾ ਕਹਿਣਾ ਹੈ ਕਿ ਕਮਿਸ਼ਨ ਦੀ ਰਿਪੋਰਟ ਦੇ ਆਧਾਰ ‘ਤੇ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਹ ਰਿਪੋਰਟ ਸੂਬੇ ਦੇ ਕਾਰੋਬਾਰੀਆਂ ਅਤੇ ਹੋਰ ਸਬੰਧਤ ਲੋਕਾਂ ਤੋਂ ਲਏ ਗਏ ਫੀਡਬੈਕ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਇਸ ਫੈਸਲੇ ਨਾਲ ਬ੍ਰਿਟਿਸ਼ ਕੋਲੰਬੀਆ ਵਿੱਚ ਕੰਮ ਕਰਨ ਵਾਲੇ ਕਾਮਿਆਂ ਨੂੰ ਮਹਿੰਗਾਈ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ। ਨਾਲ ਹੀ, ਦੂਜੇ ਸੂਬਿਆਂ ਦੇ ਮੁਕਾਬਲੇ ਇੱਥੇ ਜ਼ਿਆਦਾ ਲੋਕ ਕੰਮ ਕਰਨ ਲਈ ਆਉਣਗੇ।