ਕੈਨੇਡਾ ਦੇ ਮੈਨੀਟੋਬਾ ਵਿੱਚ ਟਰੱਕ ਅਤੇ ਬੱਸ ਦੀ ਟੱਕਰ, 15 ਲੋਕਾਂ ਦੀ ਮੌਤ, 15 ਜ਼ਖਮੀ 

ਮੈਨੀਟੋਬਾ, 16 ਜੂਨ : ਕੈਨੇਡਾ ਦੇ ਮੈਨੀਟੋਬਾ ਵਿੱਚ ਇੱਕ ਟਰੱਕ ਅਤੇ ਬੱਸ ਦੀ ਟੱਕਰ ਵਿੱਚ 15 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਕੈਨੇਡਾ ਹਾਈਵੇਅ 'ਤੇ ਵਾਪਰਿਆ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਕੈਨੇਡਾ ਦੇ ਮੈਨੀਟੋਬਾ ਸੂਬੇ 'ਚ ਵੀਰਵਾਰ ਨੂੰ 15 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਵਿਨੀਪੈਗ ਤੋਂ 170 ਕਿਲੋਮੀਟਰ (105 ਮੀਲ) ਪੱਛਮ ਵਿੱਚ ਦੱਖਣ-ਪੱਛਮੀ ਮੈਨੀਟੋਬਾ ਵਿੱਚ ਕਾਰਬੇਰੀ ਕਸਬੇ ਨੇੜੇ ਵਾਪਰਿਆ। ਸੀ.ਬੀ.ਸੀ. ਨਿਊਜ਼ ਨੇ ਕੈਸੀਨੋ ਦੇ ਬੁਲਾਰੇ ਦੇ ਹਵਾਲੇ ਨਾਲ ਦੱਸਿਆ ਕਿ ਬੱਸ ਦੇ ਯਾਤਰੀ ਕਾਰਬੇਰੀ ਦੇ ਇੱਕ ਕੈਸੀਨੋ ਵਿੱਚ ਜਾ ਰਹੇ ਸਨ। ਮੈਨੀਟੋਬਾ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੀ ਕਮਾਂਡ ਕਰਨ ਵਾਲੇ ਅਸਿਸਟੈਂਟ ਕਮਿਸ਼ਨਰ ਰੌਬ ਹਿੱਲ ਨੇ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇਹ ਮੈਨੀਟੋਬਾ ਅਤੇ ਪੂਰੇ ਕੈਨੇਡਾ ਵਿੱਚ ਇੱਕ ਅਜਿਹਾ ਦਿਨ ਹੈ ਜਿਸ ਨੂੰ ਇੱਕ ਤ੍ਰਾਸਦੀ ਅਤੇ ਅਵਿਸ਼ਵਾਸ਼ਯੋਗ ਉਦਾਸੀ ਵਜੋਂ ਯਾਦ ਕੀਤਾ ਜਾਵੇਗਾ।” ਉਨ੍ਹਾਂ ਦੱਸਿਆ ਕਿ ਬੱਸ ਵਿੱਚ ਤਕਰੀਬਨ 25 ਲੋਕ ਸਵਾਰ ਸਨ, ਜਿਨ੍ਹਾਂ ਵਿੱਚ ਜ਼ਿਆਦਾਤਰ ਬਜ਼ੁਰਗ ਸ਼ਾਮਲ ਸਨ। 10 ਹੋਰ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਨੇ ਦੱਸਿਆ ਕਿ ਦੋਵੇਂ ਵਾਹਨਾਂ ਦੇ ਡਰਾਈਵਰ ਜ਼ਿੰਦਾ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਸ ਘਟਨਾ ਲਈ ਕਿਸ ਵਾਹਨ ਦਾ ਡਰਾਈਵਰ ਜ਼ਿੰਮੇਵਾਰ ਹੈ।ਸਾਰੇ ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਮੁਤਾਬਕ ਹਾਈਵੇਅ ਨੇੜੇ ਹਾਦਸੇ ਤੋਂ ਬਾਅਦ ਮਿੰਨੀ ਬੱਸ ਇੱਕ ਖਾਈ ਵਿੱਚ ਡਿੱਗ ਗਈ ਅਤੇ ਅੱਗ ਲੱਗ ਗਈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਤਾਇਆ ਦੁੱਖ
ਹਾਦਸੇ ਵਾਲੀ ਥਾਂ ਦੇ ਨੇੜੇ ਇਕ ਹੋਟਲ ਵਿਚ ਕੰਮ ਕਰਨ ਵਾਲੇ ਨਿਰਮੇਸ਼ ਵਡੇਰਾ ਮੁਤਾਬਕ ਹਾਦਸੇ ਵਾਲੀ ਥਾਂ 'ਤੇ ਕਈ ਐਮਰਜੈਂਸੀ ਵਾਹਨ ਅਤੇ ਦੋ ਹੈਲੀਕਾਪਟਰ ਮੌਜੂਦ ਸਨ। ਵਡੇਰਾ ਨੇ ਟੈਲੀਫੋਨ 'ਤੇ ਏਐਫਪੀ ਨੂੰ ਦੱਸਿਆ ਕਿ ਇਹ ਦੁਰਘਟਨਾ ਦੇਖਣਾ "ਸੱਚਮੁੱਚ ਹੈਰਾਨੀਜਨਕ" ਸੀ, ਕਿਉਂਕਿ ਉਸਨੇ ਕਦੇ ਵੀ ਕਾਰ ਵਿੱਚ ਇਸ ਤਰ੍ਹਾਂ ਦੀ ਅੱਗ ਲੱਗਦੀ ਨਹੀਂ ਦੇਖੀ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ 'ਤੇ ਹਾਦਸੇ 'ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਰਬੇਰੀ, ਮੈਨੀਟੋਬਾ ਤੋਂ ਆਈ ਇਹ ਖਬਰ ਬਹੁਤ ਹੀ ਦੁਖਦਾਈ ਹੈ। ਮੈਂ ਉਸ ਦਰਦ ਨੂੰ ਕਲਪਨਾ ਨਹੀਂ ਕਰ ਸਕਦਾ, ਜੋ ਦਰਦ ਮਹਿਸੂਸ ਕਰ ਰਹੇ ਹੋ, ਪਰ ਪੂਰਾ ਦੇਸ਼ ਤੁਹਾਡੇ ਨਾਲ ਹੈ।