ਪੈਰਿਸ ’ਚ ਇੱਕ ਸਿਰਫਿਰੇ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਦੋ ਦੀ ਮੌਤ, ਚਾਰ ਜਖ਼ਮੀ

ਪੈਰਿਸ : ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲਿਸ ਸੂਤਰਾਂ ਅਨੁਸਾਰ ਗੋਲੀਬਾਰੀ ਮੱਧ ਪੈਰਿਸ ਵਿਚ ਹੋਈ ਹੈ । ਇਸ ਗੋਲੀਬਾਰੀ ਵਿੱਚ ਦੋ ਜਣਿਆਂ ਦੀ ਮੌਤ ਦੀ ਖ਼ਬਰ ਹੈ, ਜਦਕਿ ਚਾਰ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਦੌਰਾਨ ਕਈ ਹੋਰ ਜਣਿਆਂ ਦੇ ਜ਼ਖਮੀ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਫਰਾਂਸ ਦੀ ਰਾਜਧਾਨੀ ਦੀ ਗਲੀ ਨੰਬਰ 10 ਦੇ ਕੋਲ ਸੜਕ ‘ਤੇ ਗੋਲੀਆਂ ਚਲਾਉਣ ਵਾਲੇ 69 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੈਰਿਸ ਦੇ ਸਰਕਾਰੀ ਵਕੀਲ ਦੇ ਦਫਤਰ ਨੇ ਕਿਹਾ ਕਿ ਯੋਜਨਾਬੱਧ ਕਤਲ ਅਤੇ ਗੰਭੀਰ ਹਿੰਸਾ ਦੇ ਮਾਮਲਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੈਰਿਸ ਪੁਲਿਸ ਨੇ ਕਿਹਾ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੈਰਿਸ ਪੁਲਿਸ ਨੇ ਟਵੀਟ ਕਰਕੇ ਕਿਹਾ ਕਿ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਐਮਰਜੈਂਸੀ ਸੇਵਾਵਾਂ ਨੇ ਕੰਮ ਤੇਜ਼ ਕਰ ਦਿੱਤਾ ਹੈ।