ਜੋ ਲੋਕ ਕਿਸੇ ਚੀਜ਼ ਦਾ ਨਾਮ ਬਦਲਣਾ ਚਾਹੁੰਦੇ ਹਨ, ਉਹ ਇਤਿਹਾਸ ਨੂੰ ਨਕਾਰਨ ਦੀ ਕੋਸ਼ਿਸ਼ ਕਰ ਰਹੇ ਹਨ : ਰਾਹੁਲ ਪੈਰਿਸ, 10 ਸਤੰਬਰ : ਫਰਾਂਸ ਪਹੁੰਚੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਪੈਰਿਸ ‘ਚ ਭਾਰਤ-ਇੰਡੀਆ ਨਾਮ ਵਿਵਾਦ ਅਤੇ ਹਿੰਦੂਤਵ ਵਰਗੇ ਮੁੱਦਿਆਂ ‘ਤੇ ਬੋਲਦਿਆਂ ਕਿਹਾ ਕਿ ਜੋ ਲੋਕ ਕਿਸੇ ਚੀਜ਼ ਦਾ ਨਾਮ ਬਦਲਣਾ ਚਾਹੁੰਦੇ ਹਨ, ਉਹ ਇਤਿਹਾਸ ਨੂੰ ਨਕਾਰਨ ਦੀ ਕੋਸ਼ਿਸ਼ ਕਰ ਰਹੇ ਹਨ। ਰਾਹੁਲ ਨੇ ਕਿਹਾ, “ਸਾਡੇ ਸੰਵਿਧਾਨ ਵਿੱਚ ਇੰਡੀਆ....
ਅੰਤਰ-ਰਾਸ਼ਟਰੀ
ਕਾਹਿਰਾ, 10 ਸਤੰਬਰ : ਸੁਡਾਨ ਵਿੱਚ ਫ਼ੌਜ ਅਤੇ ਨੀਮ ਫ਼ੌਜੀ ਬਲ ਵਿਚਾਲੇ ਸੰਘਰਸ਼ ਦੇ ਵਿਚਕਾਰ ਐਤਵਾਰ ਨੂੰ ਰਾਜਧਾਨੀ ਖਾਰਤੂਮ ਦੇ ਇੱਕ ਬਾਜ਼ਾਰ ਵਿੱਚ ਇੱਕ ਡ੍ਰੋਨ ਹਮਲਾ ਕੀਤਾ ਗਿਆ। ਇਸ ਹਮਲੇ 'ਚ 40 ਲੋਕਾਂ ਦੀ ਮੌਤ ਹੋ ਗਈ ਸੀ। ਸਿਹਤ ਕਰਮਚਾਰੀਆਂ ਨੇ ਦੱਸਿਆ ਕਿ 36 ਤੋਂ ਵੱਧ ਲੋਕ ਗੰਭੀਰ ਜ਼ਖਮੀ ਹਨ। ਜ਼ਖਮੀਆਂ ਨੂੰ ਬਸ਼ੀਰ ਯੂਨੀਵਰਸਿਟੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਸਾਰੇ ਜ਼ਖਮੀਆਂ ਨੂੰ ਸੂਡਾਨ ਦੇ ਬਸ਼ੀਰ ਯੂਨੀਵਰਸਿਟੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਤੱਕ ਇਹ....
ਨਵੀਂ ਦਿੱਲੀ 10 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਲੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਇਸ ਮੁਲਾਕਾਤ ਦੇ ਦੌਰਾਨ ਕੈਨੇਡਾ ਵਿੱਚ ਕੱਟੜਪੰਥੀ ਤੱਤਾਂ ਦੀਆਂ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਜਾਰੀ ਰੱਖਣ ਬਾਰੇ ਸਖ਼ਤ ਚਿੰਤਾਵਾਂ ਤੋਂ ਟਰੂਡੋ ਨੂੰ ਜਾਣੂ ਕਰਵਾਇਆ। ਇਸ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਖਾਲਿਸਤਾਨ ਕੱਟੜਪੰਥੀ ਅਤੇ "ਵਿਦੇਸ਼ੀ ਦਖਲਅੰਦਾਜ਼ੀ" ਦੇ ਮੁੱਦੇ 'ਤੇ ਨਰਿੰਦਰ ਮੋਦੀ ਨਾਲ ਕਈ ਵਾਰ ਗੱਲਬਾਤ ਕੀਤੀ....
ਸ਼ੇਖੂਪੁਰਾ, 10 ਸਤੰਬਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਤੇਜ਼ ਰਫਤਾਰ ਬੱਸ ਪਲਟ ਗਈ। ਹਾਦਸੇ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 50 ਜ਼ਖਮੀ ਹੋ ਗਏ। ਬੱਸ ਇਕ ਧਾਰਮਿਕ ਸਭਾ ਲਈ ਈਸਾਈ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਸੀ। ਹਾਦਸਾ ਲਾਹੌਰ ਤੋਂ ਲਗਭਗ 50 ਕਿਲੋਮੀਟਰ ਦੂਰ ਸ਼ੇਖੂਪੁਰਾ ਵਿਚ ਹੋਇਆ। ਬੱਸ ਈਸਾਈ ਤੀਰਥ ਯਾਤਰੀਆਂ ਨੂੰ ਮਰੀਅਮਬਾਦ ਵਿਚ ਰਾਸ਼ਟਰੀ ਮੈਰੀਅਨ ਸ਼੍ਰਾਈਨ ਵਿਚ ਧਾਰਮਿਕ ਸਭਾ ਲਈ ਜਾ ਰਹੀ ਸੀ। ਖਾਨਕਾ ਡੋਗਰਾਨ, ਸ਼ੇਖੂਪੁਰਾ ਵਿਚ ਇਕ ਮੋੜ ‘ਤੇ ਬੱਸ ਪਲਟ ਗਈ। ਪੁਲਿਸ ਤੇ ਬਚਾਅ ਅਧਿਕਾਰੀ ਮੌਕੇ....
ਰਬਾਤ, 10 ਸਤੰਬਰ : ਮੋਰੱਕੋ ਵਿੱਚ 9 ਸਤੰਬਰ ਦੀ ਰਾਤ ਨੂੰ ਆਏ ਸ਼ਕਤੀਸ਼ਾਲੀ ਭੂਚਾਲ ਨੇ ਉੱਤਰੀ ਅਫ਼ਰੀਕੀ ਦੇਸ਼ 'ਚ ਤਬਾਹੀ ਮਚਾ ਦਿੱਤੀ ਹੈ। ਹੁਣ ਤਕ 2,012 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਅਜੇ ਵੀ ਜਾਰੀ ਹੈ। ਮੱਧ ਮੋਰੱਕੋ ਦੇ ਦੇਸ਼ ਦੇ ਚੌਥੇ ਸਭ ਤੋਂ ਵੱਡੇ ਸ਼ਹਿਰ ਮਾਰਾਕੇਸ਼ ਵਿੱਚ ਸ਼ਨੀਵਾਰ ਰਾਤ ਨੂੰ 6.8 ਤੀਬਰਤਾ ਦਾ ਭੂਚਾਲ ਆਇਆ। ਇਸ ਭਿਆਨਕ ਭੂਚਾਲ ਤੋਂ ਬਾਅਦ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਏ ਹਨ, ਜੋ ਦਿਲ ਦਹਿਲਾ ਦੇਣ ਵਾਲੀਆਂ ਹਨ। ਲੋਕ ਸੜਕਾਂ....
ਕਰਤਾਰਪੁਰ, 10 ਸਤੰਬਰ : ਕਰਤਾਰਪੁਰ ਲਾਂਘੇ ਦੇ ਉਦਘਾਟਨ ਦੀ ਚੌਥੀ ਵਰ੍ਹੇਗੰਢ ਤੋਂ ਪਹਿਲਾਂ ਪਾਕਿਸਤਾਨ ਦੀ ਕਰਤਾਰਪੁਰ ਪ੍ਰੋਜੈਕਟ ਮੈਨੇਜਮੈਂਟ ਯੂਨਿਟ (ਪੀਐਮਯੂ) ਭਾਰਤੀ ਸ਼ਰਧਾਲੂਆਂ ਨੂੰ ਤੋਹਫ਼ਾ ਦੇਣ ਦੀ ਤਿਆਰੀ ਕਰ ਰਹੀ ਹੈ। ਪੀਐਮਯੂ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਤ ਭਰ ਰਹਿਣ ਦੀ ਇਜਾਜ਼ਤ ਦੇਣ ਜਾਂ ਉਨ੍ਹਾਂ ਦੇ ਠਹਿਰਨ ਦੀ ਮਿਆਦ ਨੂੰ ਸੋਧਣ ਦੀ ਯੋਜਨਾ ਬਣਾ ਰਿਹਾ ਹੈ। ਇਸ ਤਜਵੀਜ਼ ਮੁਤਾਬਕ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸਾਹਿਬ....
ਭਾਰਤੀ ਮੂਲ ਦੇ ਈਸਟ ਇੰਡੀਆ ਕੰਪਨੀ ਦੇ ਸੀਈਓ ਸੰਜੀਵ ਮਹਿਤਾ ਨੇ ਹੀਰੇ ਤੇ ਸੋਨੇ ਨਾਲ ਬਣਿਆ ਸਿੱਕਾ ਕੀਤਾ ਜਾਰੀ ਲੰਡਨ, 09 ਸਤੰਬਰ : ਮਹਾਰਾਣੀ ਐਲਿਜ਼ਾਬੈਥ (II) ਦੀ ਪਹਿਲੀ ਬਰਸੀ ’ਤੇ ਭਾਰਤੀ ਮੂਲ ਦੇ ਈਸਟ ਇੰਡੀਆ ਕੰਪਨੀ ਦੇ ਸੀਈਓ ਸੰਜੀਵ ਮਹਿਤਾ ਨੇ ਹੀਰੇ ਤੇ ਸੋਨੇ ਨਾਲ ਬਣਿਆ ਸਿੱਕਾ ਜਾਰੀ ਕੀਤਾ ਹੈ। ਐਲਿਜ਼ਾਬੈਥ (II) ਦੀ ਯਾਦ ਵਿਚ ਸਿੱਕੇ ਨੂੰ 16 ਮਹੀਨਿਆਂ ਦੀ ਸਖ਼ਤ ਮਿਹਨਤ ਨਾਲ ਤਿਆਰ ਕੀਤਾ ਗਿਆ ਹੈ। ਇਸ ਨੂੰ ਹੁਣ ਤਕ ਦਾ ਸੱਭ ਤੋਂ ਕੀਮਤੀ ਸਿੱਕਾ ਮੰਨਿਆ ਜਾ ਰਿਹਾ ਹੈ। ਇਸ ਦੀ ਕੀਮਤ 23 ਮਿਲੀਅਨ....
ਰਬਾਤ, 9 ਸਤੰਬਰ : ਮੋਰੱਕੋ ਵਿੱਚ ਸ਼ੁੱਕਰਵਾਰ ਦੇਰ ਰਾਤ ਆਏ ਸ਼ਕਤੀਸ਼ਾਲੀ ਭੂਚਾਲ ਕਾਰਨ ਹੁਣ ਤੱਕ 820 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 600 ਤੋਂ ਵੱਧ ਲੋਕਾਂ ਦੇ ਜ਼ਖ਼ਮੀ ਹੋਣ ਦੀ ਖਬਰ ਹੈ। ਐਸੋਸੀਏਟਿਡ ਪ੍ਰੈਸ ਦੀ ਰਿਪੋਰਟ ਮੁਤਾਬਕ ਦੇਸ਼ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ 'ਭੂਚਾਲ ਦੀ ਤੀਬਰਤਾ 6.8 ਮਾਪੀ ਗਈ ਹੈ।' ਭੂਚਾਲ ਦੇ ਤੇਜ਼ ਝਟਕਿਆਂ ਤੋਂ ਬਾਅਦ ਲੋਕ ਡਰ ਗਏ ਅਤੇ ਘਰਾਂ ਤੋਂ ਭੱਜ ਗਏ। ਭੂਚਾਲ ਕਾਰਨ ਇਤਿਹਾਸਕ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ ਅਤੇ ਬਿਜਲੀ ਦੇ ਕੱਟ ਵੀ....
ਵਾਸਿੰਗਟਨ, 8 ਸਤੰਬਰ : ਅਮਰੀਕਾ 'ਚ ਨੈਸ਼ਨਲ ਫੁੱਟਬਾਲ ਲੀਗ (ਐੱਨ.ਐੱਫ.ਐੱਲ.) 'ਚ ਹਿੱਸਾ ਲੈ ਰਹੀ ਮਸ਼ਹੂਰ ਫੁੱਟਬਾਲ ਟੀਮ ਡੱਲਾਸ ਕਾਉਬੌਏਜ਼ ਨੇ ਆਪਣੀ ਜਰਸੀ 'ਤੇ ਸਿੱਖ ਯੋਧੇ ਜਰਨੈਲ ਹਰੀ ਸਿੰਘ ਨਲੂਆ ਦੀ ਤਸਵੀਰ ਲਗਾਈ ਹੈ। ਇਸ ਤੋਂ ਇਲਾਵਾ ਟੀਮ ਦੇ ਥੀਮ ਵਾਲੇ ਪੋਸਟਰ ਵਿੱਚ ਵੀ ਤਸਵੀਰ ਦਿਖਾਈ ਗਈ ਹੈ। ਜਿੱਤ ਪ੍ਰਾਪਤ ਕਰਨ ਅਤੇ ਸਾਰੀਆਂ ਚੁਣੌਤੀਆਂ ਨੂੰ ਜਿੱਤਣ ਦੇ ਸੰਦਰਭ ਵਿੱਚ ਇਸ ਟੀਮ ਨੇ ਇੱਕ ਥੀਮ ਵੀ ਅਪਣਾਇਆ ਹੈ, 'ਕਾਰਪ ਓਮਨੀਆ' ਜਿਸਦਾ ਅਰਥ ਹੈ-'ਇਹ ਸਭ ਜਿੱਤੋ' ਜਾਂ 'ਸਭ ਕੁਝ ਜ਼ਬਤ ਕਰੋ'....
ਟੋਰਾਂਟੋ, 8 ਸਤੰਬਰ : ਕੈਨੇਡਾ ਦੇ ਬੀਸੀ ’ਚ ਸਥਿਤ ਇਕ ਹਿੰਦੂ ਮੰਦਰ ਨੂੰ ਖ਼ਾਲਿਸਤਾਨ ਸਮੱਰਥਕਾਂ ਨੇ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਮੰਦਰ ਦੀਆਂ ਕੰਧਾਂ ’ਤੇ ਭਾਰਤ ਵਿਰੋਧੀ ਨਾਅਰੇ ਤੇ ਇਤਰਾਜ਼ਯੋਗ ਚਿੱਤਰ ਬਣਾਏ। ਸ੍ਰੀ ਮਾਤਾ ਭਾਮੇਸ਼ਵਰੀ ਦੁਰਗਾ ਸੁਸਾਇਟੀ ਮੰਦਰ ਦੀ ਬਾਹਰਲੀ ਕੰਧ ’ਤੇ ਵੀਰਵਾਰ ਨੂੰ ਸਪਰੇਅ ਪੇਂਟ ਨਾਲ ਨਾਅਰੇ ਲਿਖੇ ਮਿਲੇ। ਇਨ੍ਹਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਵੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ। ਰਿਚਮੰਡ ’ਚ ਰੇਡੀਓ ਐੱਫਐੱਮ 600 ਦੇ ਸਮਾਚਾਰ ਨਿਰਦੇਸ਼ਕ ਸਮੀਰ....
ਰਾਹੁਲ ਗਾਂਧੀ ਨੇ ਬੈਲਜੀਅਮ 'ਚ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਬੋਲਿਆ ਹਮਲਾ ਬੈਲਜੀਅਮ, 8 ਸਤੰਬਰ : ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ, ਜੋ ਕਿ ਬੈਲਜੀਅਮ ਦੌਰੇ 'ਤੇ ਹਨ, ਨੇ ਭਾਜਪਾ ਅਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਇਸ ਦੇ ਨਾਲ ਹੀ ਰਾਹੁਲ ਨੇ ਇੱਕ ਵਾਰ ਫਿਰ ਭਾਰਤ ਵਿੱਚ ਲੋਕਤੰਤਰ ਨੂੰ ਵਿਦੇਸ਼ੀ ਧਰਤੀ ਤੋਂ ਖ਼ਤਰੇ ਵਿੱਚ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਮ ਲੋਕਾਂ ਵੱਲ ਧਿਆਨ ਨਹੀਂ ਦੇ ਰਹੀ ਅਤੇ ਸਿਰਫ ਆਪਣੇ ਕੁਝ ਖਾਸ ਲੋਕਾਂ ਦੀ ਹੀ ਸੁਣਦੀ ਹੈ। ਰਾਹੁਲ ਗਾਂਧੀ....
ਜਕਾਰਤਾ, 07 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸੀਆਨ-ਭਾਰਤ ਅਤੇ ਪੂਰਬੀ ਏਸ਼ੀਆ ਸੰਮੇਲਨ (ਈਏਐਸ) ਵਿਚ ਸ਼ਾਮਲ ਹੋਣ ਲਈ ਇੰਡੋਨੇਸ਼ੀਆ ਦੀ ਆਪਣੀ ਛੋਟੀ ਪਰ 'ਸਾਰਥਕ ਅਤੇ ਫਲਦਾਇਕ' ਯਾਤਰਾ ਪੂਰੀ ਕਰਨ ਤੋਂ ਬਾਅਦ ਭਾਰਤ ਪਰਤ ਆਏ ਹਨ। ਇਸ ਦੌਰੇ ਦੌਰਾਨ ਉਨ੍ਹਾਂ ਨੇ ਰਣਨੀਤਕ ਤੌਰ 'ਤੇ ਮਹੱਤਵਪੂਰਨ ਖੇਤਰ ਦੇ ਦੇਸ਼ਾਂ ਨਾਲ ਭਾਰਤ ਦੇ ਮਜ਼ਬੂਤ ਸਬੰਧਾਂ ਦੀ ਪੁਸ਼ਟੀ ਕੀਤੀ। ਪ੍ਰਧਾਨ ਮੰਤਰੀ ਇਨ੍ਹਾਂ ਸਿਖਰ ਸੰਮੇਲਨਾਂ ਵਿਚ ਹਿੱਸਾ ਲੈਣ ਲਈ ਸਵੇਰੇ ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ ਪਹੁੰਚੇ ਸਨ। ਵਿਦੇਸ਼....
ਉਂਟਾਰੀਓ, 07 ਸਤੰਬਰ : ਕੈਨੇਡਾ ਦੇ ਉਂਟਾਰੀਓ ਸੂਬੇ ਵਿਚ ਪੰਜਾਬ ਮੂਲ ਦੇ ਤਿੰਨ ਆਗੂ ਮੰਤਰੀ ਬਣ ਗਏ ਹਨ। ਮੰਤਰੀ ਮੰਡਲ 'ਚ ਇਹ ਫੇਰਬਦਲ ਗ੍ਰੀਨ ਬੈਲਟ ਘੁਟਾਲੇ 'ਚ ਸ਼ਾਮਲ ਹੋਣ ਦੇ ਦੋਸ਼ 'ਚ ਇਕ ਮੰਤਰੀ ਦੇ ਅਸਤੀਫ਼ੇ ਮਗਰੋਂ ਕੀਤਾ ਗਿਆ ਹੈ। ਮੰਤਰੀ ਬਣਨ ਵਾਲਿਆਂ ਵਿਚ ਮੋਗਾ ਵਿਚ ਪੈਦਾ ਹੋਏ ਪਰਮ ਗਿੱਲ (47), ਪ੍ਰਭਮੀਤ ਸਰਕਾਰੀਆ (30) ਅਤੇ ਜਲੰਧਰ ਦੇ ਬਿਲਗਾ ਦੀ ਰਹਿਣ ਵਾਲੀ ਨੀਨਾ ਤਾਂਗੜੀ ਸ਼ਾਮਲ ਹਨ। ਪ੍ਰਭਮੀਤ ਸਰਕਾਰੀਆ ਨੂੰ ਤਰੱਕੀ ਦੇ ਕੇ ਖਜ਼ਾਨਾ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਸੀ। ਹੁਣ ਉਹ....
ਵਾਸ਼ਿੰਗਟਨ, 07 ਸਤੰਬਰ : ਭਾਰਤ ਸਣੇ ਹਰੇਕ ਦੇਸ਼ ਨੂੰ ਤੇਲ ਦੀ ਖ਼ਰੀਦਦਾਰੀ ਕਿੱਥੋ ਕਰਨੀ ਹੈ ਇਹ ਫ਼ੈਸਲਾ ਕਰਨ ਦਾ ਹੱਕ ਹੈ। ਵ੍ਹਾਈਟ ਹਾਊਸ ਦੇ ਅਧਿਕਾਰੀ ਜੌਨ ਕਿਰਬੀ ਨੇ ਬੁੱਧਵਾਰ ਨੂੰ ਇਹ ਗੱਲ ਕਹੀ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਸੀ ਕਿ ਕੀ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਗੱਲਬਾਤ ਵਿਚ ਰੂਸ ਤੋਂ ਤੇਲ ਖ਼ਰੀਦ ਦਾ ਮੁੱਦਾ ਵੀ ਸ਼ਾਮਲ ਹੋਵੇਗਾ। ਕੌਮੀ ਸੁਰੱਖਿਆ ਕਮੇਟੀ ਦੇ ਰਣਨੀਤਿਕ ਸੰਚਾਰ ਕੰਟਰੋਲਰ ਕਿਰਬੀ ਨੇ ਕਿਹਾ ਕਿ ਸਾਰੇ ਦੇਸ਼ਾਂ ਨੂੰ ਖ਼ੁਦ ਆਪਣਾ ਫ਼ੈਸਲਾ....
ਵਾਸ਼ਿੰਗਟਨ, 06 ਸਤੰਬਰ : ਅਮਰੀਕਾ ’ਚ 11 ਲੱਖ ਭਾਰਤੀ ਰੁਜ਼ਗਾਰ ਅਧਾਰਤ ਗ੍ਰੀਨ ਕਾਰਡ ਲਈ ਕਤਾਰ ’ਚ ਹਨ ਅਤੇ ਲਗਭਗ 4 ਲੱਖ ਲੋਕਾਂ ਦੀ ਅਮਰੀਕਾ ’ਚ ਪੱਕੀ ਰਿਹਾਇਸ਼ (ਪੀ.ਆਰ.) ਦਾ ਕਾਨੂੰਨੀ ਦਸਤਾਵੇਜ਼ ਮਿਲਣ ਤੋਂ ਪਹਿਲਾਂ ਮੌਤ ਹੋ ਸਕਦੀ ਹੈ। ਇਕ ਨਵੇਂ ਅਧਿਐਨ ’ਚ ਇਹ ਗੱਲ ਸਾਹਮਣੇ ਆਈ ਹੈ। ਗ੍ਰੀਨ ਕਾਰਡ ਨੂੰ ਅਧਿਕਾਰਕ ਤੌਰ ’ਤੇ ਪੱਕੀ ਨਾਗਰਿਕਤਾ ਕਾਰਡ ਦੇ ਰੂਪ ’ਚ ਪਛਾਣਿਆ ਜਾਂਦਾ ਹੈ। ਇਹ ਅਮਰੀਕਾ ’ਚ ਪ੍ਰਵਾਸੀਆਂ ’ਚ ਪ੍ਰਵਾਸੀਆਂ ਨੂੰ ਸਬੂਤ ਦੇ ਤੌਰ ’ਤੇ ਜਾਰੀ ਕੀਤਾ ਜਾਣ ਵਾਲਾ ਇਕ ਦਸਤਾਵਜ਼ ਹੈ ਜੋ....