ਅੰਮ੍ਰਿਤਸਰ, 9 ਸਤੰਬਰ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਰਸ਼ਪਾਲ ਸਿੰਘ, ਸਿਵਲ ਜੱਜ—ਸਹਿਤ—ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਚੈਕ, ਬੈਂਕਾਂ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 31 ਬੈਂਚ ਬਣਾਏ ਗਏ ਸਨ। ਜਿਸ ਵਿੱਚੋਂ 23 ਬੈਂਚ ਅੰਮ੍ਰਿਤਸਰ ਅਦਾਲਤ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੈਬਰ ਕੋਰਟ, 1 ਬੈਂਚ ਉਪਭੋਕਤਾ ਅਦਾਲਤ ਅਤੇ 3 ਬੈਂਚ ਅਜਨਾਲਾ ਅਤੇ 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਚ ਲਗਾਏ ਗਏ। ਇਸ ਤੋਂ ਇਲਾਵਾ ਰੇਵਿਨਿੳ ਅਦਾਲਤਾਂ ਵੱਲੋਂ ਅਪਣੇ ਪੱਧਰ ਤੇ 12 ਲੋਕ ਅਦਾਲਤ ਬੈਂਚ ਲਗਾਏ ਗਏ। ਇਸ ਦੇ ਨਾਲ ਹੀ ਪੁਲਿਸ ਵਿਭਾਗ ਵੱਲੋਂ ਮਹਿਲਾਂ ਕਾਉਂਸਲਿੰਗ ਸੇਲ ਵਿੱਚ ਵੀ 04 ਬੈਂਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲਗਾਏ ਗਏ। ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 29284 ਕੇਸ ਸੁਣਵਾਈ ਵਾਸਤੇ ਰੱਖੇੇ ਗਏ ਸਨ, ਜਿਹਨਾਂ ਵਿੱਚੋਂ 19833 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕੀਤਾ ਗਿਆ। ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀ ਮਤੀ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਇਆ ਗਿਆ। ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ। ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ। ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।