- ਪਿੰਡ ਕੋਟ ਸੰਤੋਖ ਰਾਏ ਦੇ ਅਬਾਦ ਕੈਂਪ ਦੌਰਾਨ ਢਿਲੋਂ ਸਕੈਨ ਸੈਂਟਰ ਧਾਰੀਵਾਲ ਵੱਲੋਂ ਮੁਫ਼ਤ ਸਕੈਨਿੰਗ ਦਾ ਕੈਂਪ ਵੀ ਲਗਾਇਆ ਜਾਵੇਗਾ
- ਅਬਾਦ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ
ਗੁਰਦਾਸਪੁਰ, 9 ਜੁਲਾਈ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੀਆਂ ਦਿੱਤੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਇਸ ਮਹੀਨੇ ਦੌਰਾਨ ਪਿੰਡ ਕੋਟ ਸੰਤੋਖ ਰਾਏ, ਸਿੱਧਵਾਂ ਅਤੇ ਮੌਚਪੁਰ ਵਿਖੇ ਵਿਸ਼ੇਸ਼ ਕੈਂਪ ਲਗਾ ਕੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ। ਇਨ੍ਹਾਂ ਕੈਂਪਾਂ ਦਾ ਸਮਾਂ ਬਾਅਦ ਦੁਪਹਿਰ 03:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 10 ਜੁਲਾਈ ਨੂੰ ਧਾਰੀਵਾਲ ਬਲਾਕ ਦੇ ਪਿੰਡ ਕੋਟ ਸੰਤੋਖ ਰਾਏ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਪਿੰਡ ਕੋਟ ਸੰਤੋਖ ਰਾਏ ਤੋਂ ਇਲਾਵਾ ਛੋਟੇਪੁਰ, ਆਲੋਵਾਲ, ਸੰਘਰ ਅਤੇ ਅਖਲਾਸਪੁਰ ਦੇ ਵਸਨੀਕ ਭਾਗ ਲੈਣਗੇ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਸਟਾਲ ਲਗਾ ਕੇ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਇਸਦੇ ਨਾਲ ਹੀ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਰੂਰਲ ਏਰੀਆ ਅਤੇ ਬਾਰਡਰ ਏਰੀਆ ਸਰਟੀਫਿਕੇਟ, ਪੈਨਸ਼ਨ ਨਾਲ ਸਬੰਧਤ ਸੁਵਿਧਾਵਾਂ, ਸਿਹਤ ਵਿਭਾਗ ਨਾਲ ਸਬੰਧਤ ਸੁਵਿਧਾਵਾਂ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ ਕੰਮ, ਮਨਰੇਗਾ ਨਾਲ ਸਬੰਧਤ ਕੰਮ, ਵਾਟਰ ਸਪਲਾਈ ਅਤੇ ਜਲ ਸਪਲਾਈ ਵਿਭਾਗ ਨਾਲ ਸਬੰਧਤ ਕੰਮ, ਅਧਾਰ ਕਾਰਡ ਸੁਵਿਧਾ ਤੋਂ ਇਲਾਵਾ ਮਿਲਟਰੀ, ਪੈਰਾ ਮਿਲਟਰੀ, ਪੁਲਿਸ, ਬੀ.ਐੱਸ.ਐੱਫ਼, ਸੀ.ਆਰ.ਪੀ.ਐੱਫ਼ ਆਦਿ ਸੁਰੱਖਿਆ ਫੋਰਸਾਂ ਵਿੱਚ ਭਰਤੀ ਹੋਣ ਦੀ ਜਾਣਕਾਰੀ ਦੇਣ ਦੇ ਕੇ ਨੌਜਵਾਨਾਂ ਨੂੰ ਸੁਰੱਖਿਆ ਫ਼ੋਰਸਾਂ ਵਿੱਚ ਭਰਤੀ ਹੋਣ ਲਈ ਪ੍ਰੇਰਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿੰਡ ਕੋਟ ਸੰਤੋਖ ਰਾਏ ਦੇ ਅਬਾਦ ਕੈਂਪ ਦੌਰਾਨ ਜਿਥੇ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ ਉਸਦੇ ਨਾਲ ਹੀ ਕੈਂਪ ਵਿੱਚ ਢਿਲੋਂ ਸਕੈਨ ਸੈਂਟਰ ਧਾਰੀਵਾਲ ਵੱਲੋਂ ਮੁਫ਼ਤ ਸਕੈਨਿੰਗ ਦਾ ਕੈਂਪ ਵੀ ਲਗਾਇਆ ਜਾਵੇਗਾ, ਜਿਸ ਵਿੱਚ ਮਰੀਜ਼ ਕਿਸੇ ਵੀ ਤਰਾਂ ਦੇ ਸਕੈਨ, ਜੋ ਕਿ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਕਰਵਾਉਣ ਲਈ ਕਿਹਾ ਗਿਆ ਹੈ, ਬਿਲਕੁਲ ਮੁਫ਼ਤ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਗੇ ਦੱਸਿਆ ਕਿ 19 ਜੁਲਾਈ ਨੂੰ ਗੁਰਦਾਸਪੁਰ ਬਲਾਕ ਦੇ ਪਿੰਡ ਸਿੱਧਵਾਂ ਵਿਖੇ ਅਬਾਦ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਪਿੰਡ ਚੌੜ, ਸਿੱਧਵਾਂ, ਕੋਟਲ ਮੋਹੀਆਂ ਅਤੇ ਪਰਸੋ ਕਾ ਨਰਪੁਰ ਦੇ ਵਸਨੀਕ ਭਾਗ ਲੈਣਗੇ। ਇਸੇ ਤਰਾਂ ਹੀ 28 ਜੁਲਾਈ ਨੂੰ ਕਾਹਨੂੰਵਾਨ ਬਲਾਕ ਦੇ ਪਿੰਡ ਮੌਚਪੁਰ ਵਿਖੇ ਅਬਾਦ ਕੈਂਪ ਲੱਗੇਗਾ ਜਿਸ ਵਿੱਚ ਪਿੰਡ ਨੂੰਨ, ਫੱਤੂਬਰਕਤ, ਬੱਢਾ ਬਾਲਾ, ਫੁੱਲੜਾ ਅਤੇ ਮੌਚਪੁ ਦੇ ਵਸਨੀਕ ਭਾਗ ਲੈਣਗੇ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੈਂਪ ਲੱਗਣ ਵਾਲੇ ਪਿੰਡਾਂ ਅਤੇ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਕੈਂਪਾਂ ਵਿੱਚ ਪੁੱਜ ਕੇ ਲਾਭ ਉਠਾਉਣ।