- ਪਿੰਡ ਨਲੋਹ, ਨਿਆੜੀ ਅਤੇ ਭਮਲਾਦਾ ਦੇ ਲੋਕਾਂ ਦੀਆਂ ਸੰਗਤ ਦਰਸਨ ਦੋਰਾਨ ਸੁਣੀਆਂ ਸਮੱਸਿਆਵਾਂ
- ਸੰਗਤ ਦਰਸਨ ਦੋਰਾਨ ਡਿਪਟੀ ਕਮਿਸਨਰ ਪਠਾਨਕੋਟ ਨੇ ਕੂਝ ਜਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਆਦੇਸ, ਲੋਕਾਂ ਦੀਆਂ ਸਮੱਸਿਆਵਾਂ ਤੇ ਕਾਰਵਾਈ ਕਰਕੇ ਰਿਪੋਰਟ ਕੀਤੀ ਜਾਵੈ ਪੇਸ
ਪਠਾਨਕੋਟ, 23 ਅਗਸਤ : ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਰਕਾਰ ਤੁਹਾਡੇ ਦੁਆਰ ਅਧੀਨ ਪਿੰਡ ਪਿੰਡ ਪ੍ਰਸਾਸਨਿਕ ਅਧਿਕਾਰੀਆਂ ਵੱਲੋਂ ਸੰਗਤ ਦਰਸਨ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਅਧੀਨ ਜਿਲ੍ਹਾ ਪਠਾਨਕੋਟ ਵਿਖੇ ਵੀ ਦੂਰ ਦਰਾਜ ਦੇ ਖੇਤਰਾਂ ਅੰਦਰ ਅਤੇ ਹਿੰਦ-ਪਾਕ ਸਰਹੱਦ ਦੇ ਨਾਲ ਲਗਦੇ ਪਿੰਡਾਂ ਤੱਕ ਪਹੁੰਚ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੋਕੇ ਤੇ ਊਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੇ ਉਦੇਸ ਨਾਲ ਜਿਲ੍ਹਾ ਪ੍ਰਸਾਸਨ ਪਠਾਨਕੋਟ ਵੱਲੋਂ ਵੀ ਮੂਹਿੰਮ ਸੁਰੂ ਕੀਤੀ ਹੈ ਜਿਸ ਅਧੀਨ ਪਿਛਲੇ ਮਹੀਨਿਆਂ ਤੋਂ ਹਰ ਅਧਿਕਾਰੀ ਇੱਕ ਮਹੀਨੇ ਵਿੱਚ ਕਰੀਬ 2 ਤੋਂ ਚਾਰ ਪਿੰਡਾਂ ਦਾ ਦੋਰਾ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹਨ, ਮੋਕੇ ਤੇ ਸਮੱਸਿਆਵਾਂ ਦਾ ਹੱਲ ਕੀਤਾ ਜਾਂਦਾ ਹੈ ਅਤੇ ਜਿਨ੍ਹਾਂ ਦੀਆਂ ਸਮੱਸਿਆਵਾਂ ਮੋਕੇ ਤੇ ਹੱਲ ਨਾ ਹੋ ਸਕਦੀਆਂ ਹੋਣ ਉਨ੍ਹਾਂ ਨੂੰ ਸਮਾਂ ਦੇ ਕੇ ਜਿਲ੍ਹਾ ਪ੍ਰਸਾਸਨਿਕ ਅਧਿਕਾਰੀ ਅਪਣੇ ਦਫਤਰਾਂ ਵਿੱਚ ਸਮੱਸਿਆਵਾਂ ਦਾ ਹੱਲ ਕਰਦੇ ਹਨ ਇਸ ਪ੍ਰੋਗਰਾਮ ਅਧੀਨ ਅੱਜ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਧਾਰ ਬਲਾਕ ਦੇ ਪਿੰਡ ਨਲੋਹ ਵਿਖੇ ਵਿਸੇਸ ਦੋਰਾ ਕੀਤਾ ਅਤੇ ਸੰਗਤ ਦਰਸਨ ਦੋਰਾਨ ਪਿੰਡ ਨਲੋਹ, ਨਿਆੜੀ ਅਤੇ ਭਮਲਾਦਾ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਦੋਰੇ ਦੋਰਾਨ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਅਤੇ ਉਨ੍ਹਾਂ ਦੇ ਨਾਲ ਮੇਜਰ ਡਾ. ਸੁਮਿਤ ਮੁਧ ਚੀਫ ਮਨਿਸਟਰ ਫੀਲਡ ਅਫਸਰ-ਕਮ-ਸਹਾਇਕ ਕਮਿਸਨਰ ਜਨਰਲ ਵੀ ਹਾਜਰ ਸਨ। ਇਸ ਦੋਰੇ ਦੋਰਾਨ ਪ੍ਰਸਾਸਨਿਕ ਅਧਿਕਾਰੀਆਂ ਵਿੱਚੋਂ ਸ. ਤੇਜਦੀਪ ਸਿੰਘ ਸੈਣੀ ਐਸ.ਡੀ.ਐਮ. ਧਾਰਕਲ੍ਹਾ,ਪਰਮਜੀਤ ਸਿੰਘ ਵਧੀਕ ਡਿਪਟੀ ਕਮਿਸਨਰ ( ਵਿਕਾਸ), ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ,ਰਾਜੇਸਵਰ ਸਿੰਘ ਸਲਾਰੀਆ ਡਿਪਟੀ ਜਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪਠਾਨਕੋਟ, ਡਿਪਟੀ ਡੀ.ਈ.ਓ. ਪ੍ਰਾਇਮਰੀ ਡੀ.ਜੀ. ਸਿੰਘ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਗ੍ਰਰਪ੍ਰੀਤ ਸਿੰਘ ਭੂਮੀ ਰੱਖਿਆ ਅਫਸਰ, ਰਜਿੰਦਰ ਗੋਤਰਾ ਐਕਸੀਅਨ ਲੋਕ ਨਿਰਮਾਣ ਵਿਭਾਗ, ਨਵੀਨ ਗਡਵਾਲ ਡੀ.ਐਸ.ਐਸ.ਓ. ਪਠਾਨਕੋਟ, ਯੁਧਬੀਰ ਸਿੰਘ ਡੀ.ਡੀ.ਪੀ.ਓ. ਪਠਾਨਕੋਟ, ਪਵਨਪ੍ਰੀਤ ਕੌਰ ਬੀ.ਡੀ.ਪੀ.ਓ. ਧਾਰ , ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜਰ ਸਨ। ਜਿਕਰਯੋਗ ਹੈ ਕਿ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਭ ਤੋਂ ਪਹਿਲਾ ਪਿੰਡ ਨਲੋਹ, ਨਿਆੜੀ ਅਤੇ ਭਮਲਾਦਾ ਦੇ ਸਰਪੰਚਾਂ, ਪਿੰਡ ਨਲੋਹ ਦੀ ਸਰਪੰਚ ਅੰਜੂ ਬਾਲਾ, ਪਿੰਡ ਭਮਲਾਦਾ ਦੀ ਸਰਪੰਚ ਸੁਮਨ ਬਾਲਾ, ਪਿੰਡ ਨਿਆੜੀ ਦੀ ਸਰਪੰਚ ਵੰਦਨਾ ਦੇਵੀ ਤੋਂ ਪਿੰਡਾਂ ਵੇਰਵਿਆਂ ਦਾ ਪਤਾ ਕੀਤਾ ਅਤੇ ਪਿੰਡ ਦੀ ਪੰਚਾਇਤਾਂ ਤੋਂ ਪਿੰਡ ਦੀਆਂ ਸਮੱਸਿਆਵਾਂ ਬਾਰੇ ਵੀ ਗੱਲਬਾਤ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਪ੍ਰਸਾਸਨਿਕ ਅਧਿਕਾਰੀਆਂ ਨਾਲ ਪਿੰਡਾਂ ਦਾ ਦੋਰਾ ਵੀ ਕੀਤਾ ਅਤੇ ਹਾਈ ਸਕੂਲ ਅਤੇ ਪ੍ਰਾਇਮਰੀ ਸਕੂਲਾਂ ਦਾ ਦੋਰਾ ਵੀ ਕੀਤਾ। ਸੰਗਤ ਦਰਸਨ ਦੋਰਾਨ ਸਾਹਮਣੇ ਆਇਆ ਕਿ ਉਪਰੋਕਤ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਦੇ ਕੱਚੇ ਘਰ ਹਨ ਉਨ੍ਹਾਂ ਨੂੰ ਕਾਫੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਲਿਖਿਤ ਸਮੱਸਿਆਵਾਂ ਦੇ ਕੇ ਹਦਾਇਤ ਕੀਤੀ ਕਿ ਇਨ੍ਹਾਂ ਦੀ ਰਿਪੋਰਟ ਬਣਾ ਕੇ ਕਾਰਵਾਈ ਕੀਤੀ ਜਾਵੈ। ਜਾਣਕਾਰੀ ਦਿੰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪਿੰਡ ਪਹੁੰਚ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਊਨ੍ਹਾਂ ਦਾ ਹੱਲ ਕਰਨ ਲਈ ਵਿਸੇਸ ਮੂਹਿੰਮ ਚਲਾਈ ਗਈ ਹੈ ਜਿਸ ਅਧੀਨ ਅੱਜ ਉਹ ਅਪਣੇ ਜਿਲ੍ਹਾ ਅਧਿਕਾਰੀਆਂ ਨਾਲ ਧਾਰ ਬਲਾਕ ਦੇ ਪਿੰਡ ਨਲੋਹ, ਨਿਆੜੀ ਅਤੇ ਭਮਲਾਦਾ ਵਿਖੇ ਪਹੁੰਚੇ ਹਨ। ਊਨ੍ਹਾਂ ਦੱਸਿਆ ਕਿ ਦੋਰੇ ਦੋਰਾਨ ਪਾਵਰਕਾੱਮ, ਪੰਚਾਇਤ ਨਾਲ ਸਬੰਧਤ, ਵਾਟਰ ਸਪਲਾਈ ਸੈਨੀਟੇਸਨ ਵਿਭਾਗ, ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ, ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਇਸ ਦੋਰੇ ਦੋਰਾਨ ਪਿੰਡ ਦੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਵੀ ਦੋਰਾ ਕੀਤਾ। ਉਨ੍ਹਾਂ ਵੱਲੋਂ ਹਾਈ ਸਕੂਲ ਦੇ ਦੋਰੇ ਦੋਰਾਨ ਉਨ੍ਹਾਂ ਕੇ ਕਲਾਸ ਰੂਮ, ਸਕੂਲ ਅੰਦਰ ਸਾਫ ਸਫਾਈ, ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਰਕਾਰੀ ਯੋਜਨਾਵਾਂ ਦਾ ਲਾਭ ਅਤੇ ਬੱਚਿਆਂ ਲਈ ਬਣਾਏ ਮਿਡ-ਡੇ- ਮੀਲ ਖਾਣੇ ਦੀ ਆਪ ਖਾਣਾ ਖਾ ਕੇ ਜਾਂਚ ਕੀਤੀ। ਜਿਸ ਲਈ ਉਨ੍ਹਾਂ ਵਿਭਾਗ ਦੀ ਪ੍ਰਸੰਸਾ ਕੀਤੀ। ਊਨ੍ਹਾਂ ਪਿੰਡਾਂ ਅੰਦਰ ਪੀਣ ਵਾਲੇ ਪਾਣੀ ਦੀ ਸਮੱਸਿਆ ਸੁਨਣ ਤੋਂ ਬਾਅਦ ਪਾਵਰਕਾੱਮ ਅਤੇ ਵਾਟਰ ਸਪਲਾਈ ਸੈਨੀਟੇਸਨ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਸਮੱਸਿਆ ਰੱਖੀ ਜਾ ਰਹੀ ਹੈ ਕਿ ਪਾਣੀ ਦੀ ਸਪਾਲਾਂਈ ਘੱਟ ਹੁੰਦੀ ਹੈ ਜਿਸ ਦਾ ਇੱਕ ਕਾਰਨ ਬਿਜਲੀ ਦਾ ਬੰਦ ਹੋਣਾ ਵੀ ਹੈ। ਇਸ ਤੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਬਿਜਲੀ ਦੀ ਸਪਲਾਈ ਦਰੂਸਤ ਕੀਤੀ ਜਾਵੈ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਪਾਣੀ ਉਪਲੱਬਦ ਹੋ ਸਕੇ। ਲੋਕਾਂ ਵੱਲੋਂ ਅਪਣੀ ਸਮੱਸਿਆ ਰੱਖਦਿਆਂ ਜਾਣਕਾਰੀ ਦਿੱਤੀ ਕਿ ਪਿੰਡ ਭਮਲਾਦਾ ਅੰਦਰ ਵੀ ਦੋ ਅਜਿਹੀਆਂ ਸੜਕਾਂ ਹਨ ਜਿਨ੍ਹਾਂ ਹਾਲਤ ਕਾਫੀ ਖਰਾਬ ਹੈ ਅਤੇ ਇਸ ਮਾਰਗ ਤੇ ਲੋਕਾਂ ਨੂੰ ਆਉਂਣ ਜਾਣ ਦੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਸਬੰਧ ਵਿੱਚ ਡਿਪਟੀ ਕਮਿਸਨਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਜੋ ਸੜਕ ਅੱਜ ਤੱਕ ਬਣੀ ਹੀ ਨਹੀਂ ਅਤੇ ਨਵੀਂ ਬਣਾਈ ਸੜਕ ਦੀ ਖੁਦ ਜਾਂਚ ਕਰਕੇ ਰਿਪੋਰਟ ਜਿਲ੍ਹਾ ਪ੍ਰਸਾਸਨ ਨੂੰ ਦੇਣਗੇ। ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਪਿੰਡਾਂ ਅੰਦਰ ਕੈਂਪ ਲਗਾ ਕੇ ਮੋਕੇ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣ ਜਿਸ ਅਧੀਨ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਇਸ ਮੋਕੇ ਤੇ ਨੋਜਵਾਨਾਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਜਿਨ੍ਹਾਂ ਨੋਜਵਾਨਾਂ ਕੋਲ ਰੁਜਗਾਰ ਨਹੀਂ ਹੈ ਉਹ ਨੋਜਵਾਨ ਪਿੰਡ ਦੀ ਪੰਚਾਇਤ ਤੋਂ ਰੁਜਗਾਰ ਦੀ ਮੰਗ ਕਰ ਸਕਦੇ ਹਨ ਅਤੇ ਮਗਨਰੇਗਾ ਅਧੀਨ ਸਰਪੰਚ ਅਤੇ ਬਲਾਕ ਵਿਕਾਸ ਅਧਿਕਾਰੀ ਦੀ ਜਿਮ੍ਹੇਦਾਰੀ ਬਣਦੀ ਹੈ ਕਿ ਉਸ ਅਰਜੀਦਾਤਾ ਨੂੰ ਸਾਲ ਵਿੱਚ 100 ਦਿਨ ਦਾ ਰੁਜਗਾਰ ਮੁਹੇਈਆ ਕਰਵਾਏ। ਅਜਿਹਾ ਨਾ ਕਰਨ ਦੀ ਸੁਰਤ ਵਿੱਚ ਸਰਪੰਚ ਅਤੇ ਬੀ.ਡੀ.ਪੀ.ਓ. ਦੋਨੋ ਜਿਮ੍ਹੇਵਾਰ ਹੋ ਸਕਦੇ ਹਨ । ਉਨ੍ਹਾਂ Çੰਤੰਨਾਂ ਪੰਚਾਇਤਾਂ ਨਲੋਹ, ਨਿਆੜੀ ਅਤੇ ਭਮਲਾਦਾ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਮਗਨਰੇਗਾ ਅਧੀਨ ਲੇਬਰ ਵਿੱਚ ਵਾਧਾ ਕੀਤਾ ਜਾਵੈ।