ਗੁਰਦਾਸਪੁਰ, 13 ਮਾਰਚ : ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜ਼ਿਸਟਰ ਵਿੱਚ ਦਰਜ਼ ਕੀਤੀ ਜਾਵੇ। ਰਜ਼ਿਸਟਰ ਵਿੱਚ ਆਉਣ ਵਾਲੇ / ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਿਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ਼ ਹੋਣਾ ਚਾਹੀਦਾ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਜਾਂਦਾ ਹੈ।