ਅੰਮ੍ਰਿਤਸਰ, 8 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕੜਾਹ ਪ੍ਰਸ਼ਾਦ ਦੇ ਨਵੇਂ ਬਣੇ ਕਾਊਂਟਰਾਂ ਦਾ ਉਦਘਾਟਨ ਕੀਤਾ। ਕੜਾਹ ਪ੍ਰਸ਼ਾਦ ਦੇ ਇਹ ਕਾਊਂਟਰ ਕਾਰ ਸੇਵਾ ਹੰਸਾਲੀ ਵਾਲਿਆਂ ਵੱਲੋਂ ਡਾ. ਧਰਮਜੀਤ ਸਿੰਘ ਦੀ ਨਿਗਰਾਨੀ ਹੇਠ ਤਿਆਰ ਕਰਵਾਏ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਰੋਜਾਨਾਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਆਉਂਦੀਆਂ ਹਨ, ਜੋ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਵੀ ਸ਼ਰਧਾ ਨਾਲ ਨਤਮਸਤਕ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਦੀ ਸਹੂਲਤ ਲਈ ਕੜਾਹ ਪ੍ਰਸ਼ਾਦ ਦੇ ਕਾਊਂਟਰ ਤਿਆਰ ਕਰਨ ਦੀ ਕਾਰ ਸੇਵਾ ਡਾ. ਧਰਮਜੀਤ ਸਿੰਘ ਹੰਸਾਲੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਸ ਦੀ ਸੰਪੂਰਨਤਾ ’ਤੇ ਅੱਜ ਇਹ ਕਾਊਂਟਰ ਸੰਗਤਾਂ ਲਈ ਕਾਰਜਸ਼ੀਲ ਕਰ ਦਿੱਤੇ ਗਏ ਹਨ। ਉਨ੍ਹਾਂ ਸੇਵਾਵਾਂ ਲਈ ਡਾ. ਧਰਮਜੀਤ ਸਿੰਘ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਡਾ. ਧਰਮਜੀਤ ਸਿੰਘ ਹੰਸਾਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ ਅਤੇ ਹੋਰ ਮੌਜੂਦ ਸਨ।