- ਪਿੰਡ ਵਾਸੀਆਂ ਨੂੰ ਪੈਫਲਿਟ ਵੰਡ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ
ਬਟਾਲਾ, 9 ਅਕਤੂਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਸਰਕਾਰੀ ਮਿਡਲ ਸਕੂਲ ਭਗਵਾਨਪੁਰ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ। ਜਿਸ ਵਿੱਚ ਨੇੜਲੇ ਪਿੰਡਾਂ ਫੱਤੂਪੁਰ, ਖਵਾਜਾ ਵਰਦਗ, ਰਾਏ ਚੱਕ, ਕਿਸਾਨਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪਿੰਡ ਵਾਸੀਆਂ ਨੂੰ ਪੈਫਲਿਟ ਵੰਡ ਕੇ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਕੈਂਪ ਵਿੱਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਨੂੰ ਅੱਗ ਨਾਲ ਲਾਉਣ ਕਿਉਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ। ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਧਰਤੀ ਵਿਚਲਾ ਜੈਵਿਕ ਮਾਦਾ ਖਤਮ ਹੋ ਜਾਂਦਾ ਹੈ ਅਤੇ ਸਿਹਤ ਨੂੰ ਨੁਕਸਾਨ ਪੁੱਜਦਾ ਹੈ ਤੇ ਸੜਕੀ ਹਾਦਸਿਆ ਵਿੱਚ ਕੀਮਤੀ ਜਾਨਾਂ ਵੀ ਜਾਦੀਆਂ ਹਨ। ਉਨ੍ਹਾ ਕਿਸਾਨਾਂ ਨੂੰ ਕਿਹਾ ਕਿ ਖਰਚੇ ਘਟਾਉਣ ਲਈ ਸਰਫੇਸ ਸੀਡਰ ਨਾਲ ਬਿਜਾਈ ਕੀਤੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਬੇਲਰਾਂ ਆਦਿ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ ਪਿੰਡਾਂ ਦੇ ਕਿਸਾਨਾ ਵੱਲੋਂ ਭਰਸੋਂ ਦਵਾਇਆ ਗਿਆ ਕਿ ਉਹ ਜਿਲ੍ਹਾ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਦੇਣਗੇ ਅਤੇ ਪਰਾਲੀ/ਨਾੜ ਨੂੰ ਅੱਗ ਨਹੀਂ ਲਗਾਉਣਗੇ। ਇਸ ਮੌਕੇ ਖੇਤੀਬਾੜੀ ਦੇ ਵਿਭਾਗ ਦੇ ਕਰਮਚਾਰੀ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਾਮਿਲ ਹੋਏ।