ਅੰਮ੍ਰਿਤਸਰ, 30 ਜੂਨ : ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਅਸਾਮ ਦੀ ਡਿਬਰੁਗੜ ਜੇਲ੍ਹ ਅੰਮ੍ਰਿਤਪਾਲ ਸਿੰਘ ਉਸਦੇ ਕਈ ਸਾਥੀਆਂ ਨੂੰ ਰੱਖਿਆ ਗਿਆ ਹੈ। ਇਸ 'ਤੇ ਬੋਲਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਸਾਨੂੰ ਵੀ ਮੀਡੀਆ ਦੇ ਜ਼ਰੀਏ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਨੂੰ ਜੇਲ ਵਿੱਚ ਸਹੀ ਤਰੀਕੇ ਦੀ ਦੇਖ ਰੇਖ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਤੇ ਅੱਤਿਆਚਾਰ ਕਰਨ ਦੀ ਨਿਸ਼ਾਨੀ ਹੈ। ਉਨ੍ਹਾਂ ਨੇ ਕਿਹਾ ਕਿ ਸਭ ਤੋਂ ਵੱਡੀ ਮੁਸ਼ਕਲ ਜੇਲ੍ਹ ਵਿਚ ਸਿੰਘਾਂ ਨੂੰ ਭਾਸ਼ਾ ਸਮਝ ਨਹੀਂ ਆ ਰਹੀ, ਇਸ ਲਈ ਅਸੀਂ ਅਪੀਲ ਕਰਦੇ ਹਾਂ ਕਿ ਜੇਲ੍ਹ ਵਿੱਚ ਉਹਨਾਂ ਨੂੰ ਭਾਸ਼ਾ ਅਨੁਵਾਦੀ ਮੁਹੱਈਆ ਕਰਵਾਇਆ ਜਾਵੇ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜੇਲ੍ਹ ਵਿਚ ਸਿੰਘਾਂ ਨੂੰ ਆਪਣਾ ਖਾਣਾ ਆਪ ਬਣਾਣ ਦੀ ਇਜ਼ਾਜ਼ਤ ਦਿਤੀ ਜਾਵੇ ਕਿਉਂਕਿ ਅਗਰ ਸਿੰਘਾਂ ਦੇ ਖਾਣੇ ਵਿੱਚ ਤੰਬਾਕੂ ਇੱਕ ਬੱਜਰ ਕੁਰੈਤ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਕਾਨੂੰਨੀ ਸਹਾਇਤਾ ਲਈ ਐਸਜੀਪੀਸੀ ਦੇ ਵਕੀਲ ਭਗਵੰਤ ਸਿੰਘ ਸਿਆਲਕਾ ਦੀ ਡਿਊਟੀ ਲੱਗੀ ਹੋਈ ਹੈ ਅਤੇ ਅਸੀਂ ਭਗਵੰਤ ਸਿੰਘ ਸਿਆਲਕਾ ਨੂੰ ਵੀ ਕਹਾਂਗੇ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ।