ਅੰਮ੍ਰਿਤਸਰ, 11 ਸਤੰਬਰ : ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਸਿੰਘ ਛੀਨਾ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੋਵਾਂ ਆਗੂਆਂ ਵੱਲੋਂ ਭੇਜੀ ਗਈ ਅਸਤੀਫੇ ਦੀ ਚਿੱਠੀ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਉੱਪਰ ਭੇਦ ਭਾਵ ਕਰਨ ਦੇ ਦੋਸ਼ ਲਾਏ ਗਏ ਹਨ। ਗੁਰ ਪ੍ਰਤਾਪ ਸਿੰਘ ਟਿੱਕਾ ਨੇ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਹੁਣ ਵਪਾਰਕ ਅਤੇ ਸਵਾਰਥੀ ਸੋਚ ਵਾਲੇ ਵਿਅਕਤੀਆਂ ਦੇ ਹੱਥ ਹੈ ਅਤੇ ਪੰਥਕ ਸੋਚ ਤੋਂ ਲਾਂਭੇ ਹੋ ਗਈ ਹੈ ਗੁਰਪ੍ਰਤਾਪ ਟਿਕਾ ਦੀ ਚਿੱਠੀ ਦੇ ਵਿੱਚ ਇਹ ਵੀ ਲਿਖਿਆ ਹੈ ਕੀ ਉਹ ਪਿਛਲੇ ਕਈ ਸਮੇਂ ਤੋਂ ਆਪਣੇ ਆਪ ਨੂੰ ਨਜ਼ਰ ਨਜ਼ਰ ਅੰਦਾਜ਼ ਹੁੰਦਾ ਦੇਖ ਰਹੇ ਹਨ। ਪਰ ਬਾਦਲ ਪਰਿਵਾਰ ਦੀ ਨੇੜਤਾ ਕਰਕੇ ਉਹਨਾਂ ਨੂੰ ਹਮੇਸ਼ਾ ਰਾਜਨੀਤਿਕ ਤੋਰ ਤੇ ਪਿੱਛੇ ਹੀ ਰੱਖਿਆ ਗਿਆ ਹੈ। ਦੂਸਰੇ ਪਾਸੇ ਯੂਥ ਅਕਾਲੀ ਦਲ ਦੇ ਨਾਲ ਸਬੰਧ ਰੱਖਣ ਵਾਲੇ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇਵ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਆਪਣੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹਨਾਂ ਦੇ ਪਰਿਵਾਰ ਦੀ ਤੀਜੀ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਚੱਲ ਰਹੀ ਹੈ ਅਤੇ ਖੁਦ ਉਹਨਾਂ ਵੱਲੋ ਪਿਛਲੇ 20 ਤੋਂ ਜਿਆਦਾ ਵਰ੍ਹਿਆਂ ਤੋਂ ਅਕਾਲੀ ਦਲ ਦੀ ਸੇਵਾ ਨਿਭਾਈ ਜਾਂਦੀ ਰਹੀ ਹੈ। ਪਰ ਹੁਣ ਸਬਰ ਦਾ ਬੰਨ੍ਹ ਟੁੱਟ ਗਿਆ ਹੈ ਅਤੇ ਉਹ ਆਪਣੇ ਆਪ ਨੂੰ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਕਰਦੇ ਹੋਏ ਉਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਦੱਸਣਾ ਜ਼ਰੂਰੀ ਹੈ ਕਿ ਭਾਜਪਾ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਅਨਿਲ ਜੋਸ਼ੀ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਦੇ ਅਗਲੇ ਹੀ ਦਿਨ ਅੰਮ੍ਰਿਤਸਰ ਦੇ ਸ਼ਹਿਰੀ ਅਤੇ ਦਿਹਾਤੀ ਪ੍ਰਧਾਨ ਦਾ ਅਸਤੀਫ਼ਾ ਇਹ ਸਾਬਿਤ ਕਰਦਾ ਹੈ ਕਿ ਪਾਰਟੀ ਪ੍ਰਧਾਨ ਵਲੋਂ ਨਿਯੁਕਤ ਕੀਤੇ ਗਏ ਲੋਕ ਸਭਾ ਇੰਚਾਰਜ ਦੀ ਨਿਯੁਕਤੀ ਤੋਂ ਨਰਾਜ਼ਗੀ ਨੂੰ ਲੈ ਕੇ ਅਸਤੀਫੇ ਦਿੱਤੇ ਗਏ ਹਨ।