- ਈਟੀਓ ਨੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ
ਅੰਮ੍ਰਿਤਸਰ, 23 ਨਵੰਬਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂਆਤੀ ਸਾਲ ਵਿਚ ਹੀ ਸੂਬੇ ਅੰਦਰ 37 ਹਜ਼ਾਰ ਤੋਂ ਵੱਧ ਬੇਰੁਜਗਾਰ ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹਜ਼ਾਰਾਂ ਕਰਮਚਾਰੀ ਪੱਕੇ ਕਰ ਦਿੱਤੇ ਹਨ। ਭਵਿੱਖ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਡੇ ਮੌਕੇ ਮਿਲਣਗੇ ਜਿਸ ਨਾਲ ਪੰਜਾਬ ਦੇ ਨੌਜਵਾਨ ਆਪਣੇ ਰਾਜ ਵਿਚ ਰਹਿ ਕੇ ਕਮਾਈ ਕਰ ਸਕਣ ਦੇ ਯੋਗ ਬਣਨਗੇ। ਇਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ 33 ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਕੀਤਾ। ਉਨਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਸਾਫ ਸੁਥਰਾ ਪ੍ਰਸਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਵਾਅਦਾ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਸੀ, ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਇੱਕ-ਇੱਕ ਕਰਕੇ ਹਰ ਵਾਅਦਾ ਪੂਰਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਤੁਹਾਡੇ ਦੁਆਰਾ ਚੁਣੀ ਗਈ ਆਪ ਦੀ ਸਰਕਾਰ ਨੇ ਜੋ ਵੀ ਨੌਕਰੀਆਂ ਦਿੱਤੀਆਂ ਹਨ ਜਾਂ ਦਿੱਤੀਆਂ ਜਾ ਰਹੀਆਂ ਹਨ, ਨਿਰੋਲ ਮੈਰਿਟ ਦੇ ਅਧਾਰ ’ਤੇ ਚੋਣ ਕੀਤੀ ਗਈ ਹੈ। ਕਿਸੇ ਦੀ ਕੋਈ ਸਿਫਰਾਸ਼ ਜਾਂ ਪੈਸੇ ਨਹੀਂ ਵੇਖਿਆ ਜਾ ਰਿਹਾ, ਬਲਕਿ ਉਸਦੀ ਯੋਗਤਾ ਵੇਖਕੇ ਉਸ ਅਨੁਸਾਰ ਉਮੀਦਵਾਰ ਦੀ ਚੋਣ ਹੋ ਰਹੀ ਹੈ। ਉਨ੍ਹਾਂ ਨੇ ਆਂਗਨਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡਣ ਮੌਕੇ ਸੁੱਭਕਾਮਨਾਵਾ ਦਿੰਦੇ ਹੋਏ ਕਿਹਾ ਕਿ ਹੁਣ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਲਈ ਜੁੱਟ ਜਾਣ ਅਤੇ ਜਿਸ ਤਰਾਂ ਸਰਕਾਰ ਨੇ ਬਿਨਾਂ ਕਿਸੇ ਭੇਦ ਭਾਵ ਦੇ ਤਹਾਨੂੰ ਨੌਕਰੀ ਦਿੱਤੀ ਹੈ, ਉਸ ਤਰਾਂ ਬੱਚਿਆਂ ਦੀ ਸੇਵਾ ਬਿਨਾਂ ਕਿਸੇ ਨਿੱਜੀ ਮੁਫ਼ਾਦ ਦੇ ਕਰੋ, ਤਾਂ ਜੋ ਸਾਡੇ ਬੱਚਿਆਂ ਦਾ ਭਵਿੱਖ ਰੌਸਨ ਹੋ ਸਕੇ। ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਸਾਡਾ ਸੂਬਾ ਸਿਹਤ, ਸਿੱਖਿਆ ਅਤੇ ਵਿਕਾਸ ਪੱਖੋਂ ਅੱਵਲ ਨੰਬਰ ਉਤੇ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ ਅਤੇ ਬਿਜਲੀ ਦੇ ਬਿੱਲਾਂ ਦੀ ਬੱਚਤ ਨਾਲ ਲੋਕਾਂ ਦੀ ਆਰਥਿਕਤਾ ਮਜਬੂਤ ਹੋ ਰਹੀ ਹੈ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਦੀਪ ਕੌਰ, ਸੀ ਡੀ ਪੀ ਓ ਤਰਸਿੱਕਾ, ਸ੍ਰੀ ਨਰੇਸ਼ ਪਾਠਕ, ਸ. ਬਲਰਾਜ ਸਿੰਘ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।