
ਅੰਮ੍ਰਿਤਸਰ 3 ਜਨਵਰੀ 2025 : ਪਿੰਡ ਫਤਿਹਗੜ ਸ਼ੁੱਕਰਚੱਕ ਬਲਾਕ ਵੇਰਕਾ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼੍ਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਦਿਨਾਂ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡਿਪਟੀ ਡਾਇਰੈਟਰ ਸ਼੍ਰੀ ਵਰਿਆਮ ਸਿੰਘ ਵੱਲੋਂ ਵਿਭਾਗ ਵੱਲੋ ਚਲਾਈਆਂ ਜਾ ਰਹੀਆਂ ਪਸ਼ੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਦੀਆਂ ਸਕੀਮਾਂ, ਸਬਸਿਡੀਆਂ ਅਤੇ ਪਸ਼ੂਆਂ ਦੇ ਬੀਮਾਂ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਪਸ਼ੂ ਪਾਲਕਾਂ ਨੂੰ ਇਹਨਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਡਾਕਟਰ ਸੁਭਾਸ਼ ਚੰਦਰ ਅਰੋੜਾ, ਸ਼੍ਰੀ ਗੁਰਦਿਆਲ ਸਿੰਘ, ਸ਼੍ਰੀ ਗੁਰਚਰਨ ਸਿੰਘ, ਸ੍ਰੀ ਰਾਜੀਵ ਕੁਮਾਰ, ਸ਼੍ਰੀਮਤੀ ਜੋਤੀ ਸ਼ਰਮਾ ਅਤੇ ਪਿੰਡ ਦੇ ਸਰਪੰਚ ਸ਼੍ਰੀ ਕੇਵਲ ਸਿੰਘ ਅਤੇ ਪਿੰਡ ਦੇ ਹੋਰ ਮੋਹਤਬਰ ਵੀ ਸ਼ਾਮਲ ਸਨ ।