
ਤਰਨ ਤਾਰਨ, 31 ਮਾਰਚ 2025 : ਸਿੱਖਿਆ ਵਿਭਾਗ ਨੂੰ ਆਪਣੀ ਜ਼ਿੰਦਗੀ ਦਾ ਬਿਹਤਰੀਨ ਸਮਾਂ ਦੇਣ, ਵਿਦਿਆਰਥੀਆਂ ਦੇ ਜੀਵਨ ਵਿੱਚ ਚਾਨਣ ਮੁਨਾਰਾ ਬਣ ਕੇ ਉਹਨਾਂ ਦੀ ਜ਼ਿੰਦਗੀ ਨੂੰ ਰੁਸ਼ਨਾਉਣ ਅਤੇ ਸਿੱਖਿਆ ਵਿਭਾਗ ਦੇ ਸਕੂਲਾਂ/ਦਫਤਰਾਂ ਵਿੱਚ ਕੰਮ ਕਰਨ ਵਾਲੇ ਪ੍ਰਿੰਸੀਪਲ, ਸਕੂਲ ਮੁਖੀ, ਲੈਕਚਰਾਰ, ਸੀ ਐਂਡ ਵੀ ਅਤੇ ਨਾਨ ਟੀਚਿੰਗ ਕਰਮਚਾਰੀ ਜੋ ਆਪਣੀ ਬੇਦਾਗ ਨੌਕਰੀ ਕਰਨ ਤੋਂ ਬਾਅਦ ਅੱਜ ਸੇਵਾ ਮੁਕਤ ਹੋ ਰਹੇ ਹਨ, ਸਿੱਖਿਆ ਵਿਭਾਗ ਉਹਨਾਂ ਦੀ ਇਸ ਸੇਵਾ ਮੁਕਤੀ ਤੇ ਉਹਨਾਂ ਨੂੰ ਸ਼ੁਭ-ਕਾਮਨਾਵਾਂ ਦਿੰਦਾ ਹੈ। ਇਹ ਸ਼ਬਦ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਤਰਨ ਤਾਰਨ ਸ੍ਰ ਸਤਨਾਮ ਸਿੰਘ ਬਾਠ ਨੇ ਕਹੇ। ਉਹਨਾਂ ਨੇ ਕਿਹਾ ਕਿ ਇਹਨਾਂ ਵੱਲੋਂ ਸਿੱਖਿਆ ਦੀ ਬਿਹਤਰੀ ਲਈ ਸਿੱਖਿਆ ਦੇ ਖੇਤਰ ਵਿੱਚ ਨਿਭਾਈਆਂ ਅਹਿਮ ਜ਼ਿੰਮੇਵਾਰੀਆਂ ਤੇ ਵਿਭਾਗ ਮਾਣ ਮਹਿਸੂਸ ਕਰਦਾ ਹੈ। ਉਹਨਾਂ ਅੱਜ ਸੇਵਾ ਮੁਕਤ ਹੋਣ ਵਾਲੀ ਸਮੁੱਚੇ ਅਧਿਕਾਰੀਆਂ, ਕਰਮਚਾਰੀਆਂ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਸਿੱਖਿਆ ਵਿਭਾਗ ਵੱਲੋਂ ਹਮੇਸ਼ਾ ਇਹਨਾਂ ਨੂੰ ਯਾਦ ਰੱਖਿਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਹ ਸਿੱਖਿਆ ਵਿਭਾਗ ਨਾਲ ਇੰਜ ਹੀ ਜੁੜੇ ਰਹਿਣਗੇ।