- ਟੋਲ ਫ਼ਰੀ ਨੰਬਰ 1076 ਜਰੀਏ ਘਰ ਬੈਠੇ ਲਿਆ ਜਾ ਸਕਦਾ ਹੈ ਸਰਕਾਰੀ ਸੇਵਾਵਾਂ ਦਾ ਲਾਭ
ਗੁਰਦਾਸਪੁਰ, 29 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ‘ਤੇ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਦਾ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਈ ਹੈ ਅਤੇ ਲੋਕਾਂ ਵੱਲੋਂ ਇਸ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਸ ਸਕੀਮ ਨਾਲ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣੀਆਂ ਬਿਲਕੁਲ ਆਸਾਨ ਹੋ ਗਈਆਂ ਹਨ ਅਤੇ ਬਿਨੈਕਾਰ ਸਿਰਫ਼ ਇੱਕ ਫ਼ੋਨ ਜਰੀਏ ਘਰ ਬੈਠੇ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਦੱਸਿਆ ਕਿ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ“ ਸਕੀਮ ਤਹਿਤ ਦਰ ਉੱਤੇ ਜਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲਕਦਮੀ ਸੂਬਾ ਦੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਉੱਤੇ ਸਾਰੀਆਂ 43 ਮਹੱਤਵਪੂਰਨ ਸੇਵਾਵਾਂ-ਜਿਵੇਂ ਜਨਮ ਅਤੇ ਮੌਤ ਦੇ ਸਰਟੀਫਿਕੇਟ, ਆਮਦਨ, ਰਿਹਾਇਸ਼, ਜਾਤੀ, ਪੈਨਸ਼ਨ, ਬਿਜਲੀ ਬਿੱਲ ਭੁਗਤਾਨ ਅਤੇ ਹੋਰ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਕਿ ਨਾਗਰਿਕ ਸੇਵਾਵਾਂ ਵਿੱਚ ਜਨਮ/ਐਨ.ਏ.ਸੀ. ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਜੋੜਨਾ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਜਨਮ ਸਰਟੀਫਿਕੇਟ ਵਿੱਚ ਐਂਟਰੀ ਵਿੱਚ ਸੋਧ, ਮੌਤ/ਐਨ.ਏ.ਸੀ. ਸਰਟੀਫਿਕੇਟ ਜਾਰੀ ਕਰਨਾ, ਜਨਮ ਸਰਟੀਫਿਕੇਟ ਦੀਆਂ ਕਈ ਕਾਪੀਆਂ, ਜਨਮ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਸਰਟੀਫਿਕੇਟ ਦੀ ਦੇਰੀ ਨਾਲ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ (ਸਿਹਤ) ਵਿੱਚ ਸੋਧ, ਆਮਦਨ ਦਾ ਸਰਟੀਫਿਕੇਟ, ਹਲਫ਼ੀਆ ਬਿਆਨ ਤਸਦੀਕ ਕਰਨਾ, ਮਾਲ ਰਿਕਾਰਡ ਦੀ ਜਾਂਚ, ਰਜਿਸਟਰਡ ਅਤੇ ਗੈਰ-ਰਜਿਸਟਰਡ ਦਸਤਾਵੇਜ਼ਾਂ ਦੀਆਂ ਪ੍ਰਮਾਣਿਤ ਕਾਪੀਆਂ (ਨਕਲ ਪ੍ਰਦਾਨ ਕਰਨਾ), ਫ਼ਰਦ ਤਿਆਰ ਕਰਨ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਬਾਰਡਰ ਏਰੀਏ ਸਬੰਧੀ ਸਰਟੀਫਿਕੇਟ, ਬੈਕਵਰਡ ਏਰੀਆ ਸਰਟੀਫਿਕੇਟ, ਦਸਤਾਵੇਜ਼ਾਂ ਦੇ ਕਾਊਂਟਰ ਸਾਈਨ, ਕੰਢੀ ਖੇਤਰ ਸਰਟੀਫਿਕੇਟ (ਮਾਲ) ਦੇ ਕਾਊਂਟਰ ਸਾਈਨ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫ਼ਾ, ਉਸਾਰੀ ਕਾਮੇ ਦੀ ਰਜਿਸਟ੍ਰੇਸ਼ਨ ਅਤੇ ਉਸਾਰੀ ਮਜ਼ਦੂਰ (ਲੇਬਰ) ਦੀ ਰਜਿਸਟ੍ਰੇਸ਼ਨ ਦਾ ਨਵੀਨੀਕਰਨ, ਰਿਹਾਇਸ਼ੀ ਸਰਟੀਫਿਕੇਟ (ਪ੍ਰਸੋਨਲ), ਅਨੁਸੂਚਿਤ ਜਾਤੀ ਸਰਟੀਫਿਕੇਟ ਅਤੇ ਬੀ.ਸੀ. ਸਰਟੀਫਿਕੇਟ, ਜਨਰਲ ਜਾਤੀ ਸਰਟੀਫਿਕੇਟ, ਹੋਰ ਪਛੜੀ ਸ਼੍ਰੇਣੀਆਂ ਸਬੰਧੀ ਸਰਟੀਫਿਕੇਟ (ਓ.ਬੀ.ਸੀ.), ਆਮਦਨ ਅਤੇ ਸੰਪਤੀ ਦਾ ਸਰਟੀਫਿਕੇਟ (ਈ.ਡਬਲਿਊ.ਐੱਸ.) ਅਤੇ ਸ਼ਗਨ ਸਕੀਮ (ਕੇਸ ਨੂੰ ਮਨਜ਼ੂਰੀ ਲਈ) (ਸਮਾਜਿਕ ਨਿਆਂ), ਬਜ਼ੁਰਗਾਂ ਨੂੰ ਪੈਨਸ਼ਨ, ਵਿਧਵਾ/ਬੇਸਹਾਰਾ ਨਾਗਰਿਕਾਂ ਨੂੰ ਪੈਨਸ਼ਨ, ਅਪਾਹਜ ਨਾਗਰਿਕਾਂ ਨੂੰ ਪੈਨਸ਼ਨ, ਅਪੰਗਤਾ ਸਰਟੀਫਿਕੇਟ ਯੀ.ਡੀ.ਆਈ.ਡੀ. ਕਾਰਡ ਲਈ ਅਰਜ਼ੀ ਅਤੇ ਨਿਰਭਰ ਬੱਚਿਆਂ ਲਈ ਪੈਨਸ਼ਨ (ਸਮਾਜਿਕ ਸੁਰੱਖਿਆ), ਬਿਜਲੀ ਦੇ ਬਿੱਲ ਦਾ ਭੁਗਤਾਨ (ਪਾਵਰ), ਵਿਆਹ ਦੀ ਰਜਿਸਟ੍ਰੇਸ਼ਨ (ਲਾਜ਼ਮੀ), ਵਿਆਹ (ਅਨੰਦ) (ਘਰ) ਦੀ ਰਜਿਸਟ੍ਰੇਸ਼ਨ ਅਤੇ ਪੇਂਡੂ ਖੇਤਰ ਦਾ ਸਰਟੀਫਿਕੇਟ (ਪੇਂਡੂ) ਸ਼ਾਮਲ ਹਨ ਅਤੇ ਘਰ ਬੈਠੇ ਇਹ ਸੇਵਾਵਾਂ ਹਾਸਲ ਕਰਨ ਲਈ ਟੋਲ ਫ੍ਰੀ ਨੰਬਰ 1076 'ਤੇ ਕਾਲ ਕੀਤੀ ਜਾ ਸਕਦੀ ਹੈ।