ਤਰਨਤਾਰਨ, 18 ਮਾਰਚ : ਤਰਨਤਾਰਨ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਨੇੜੇ 2 ਕਿੱਲੋ 996 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਬੀਤੀ ਰਾਤ ਲਗਭਗ 12:05 ਵਜੇ ਦੇ ਕਰੀਬ ਪੰਜਾਬ ਪੁਲਿਸ ਤੇ ਬੀਐਸਐਫ ਦੇ ਜਵਾਨਾਂ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਕਾਲੇ ਰੰਗ ਦਾ ਬੈਗ ਮਿਲਿਆ। ਜਾਂਚ ਕਰਨ ‘ਤੇ ਬੈਗ ਵਿੱਚ ਛੇ ਚਿੱਟੇ ਪੈਕਟ ਹੈਰੋਇਨ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐਸ.ਪੀ. ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਦੇ ਸਰਹੱਦੀ ਖੇਤਰ ਖੇਮਕਰਨ ਬੀ.ਓ.ਪੀ ਅਧੀਨ ਆਉਂਦੇ ਹਨ। ਟੀ-ਬੈਂਡ ਰਾਹੀਂ ਡਰੋਨ ਦੇ ਦਾਖਲ ਹੋਣ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਬੀ.ਐਸ.ਐਫ ਅਤੇ ਥਾਣਾ ਖੇਮਕਰਨ ਦੀ ਪੁਲਿਸ ਵੱਲੋਂ ਸਾਂਝਾ ਸਰਚ ਅਭਿਆਨ ਸ਼ੁਰੂ ਕੀਤਾ ਗਿਆ।ਪੀਰ ਬਾਬਾ ਬੋਦਲ ਸ਼ਾਹ ਸਮਦ ਨੇੜੇ ਡਰੋਨ ਰਾਹੀਂ ਸੁੱਟੀ ਗਈ ਹੈਰੋਇਨ ਦਾ ਵੱਡਾ ਪੈਕਟ ਬਰਾਮਦ ਕੀਤਾ ਗਿਆ ਹੈ, ਜਿਸ ਦਾ ਵਜ਼ਨ 2 ਕਿੱਲੋ 996 ਗ੍ਰਾਮ ਦੱਸਿਆ ਜਾ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ‘ਚ ਇਸ ਦੀ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਥਾਣਾ ਖੀਮਕਰਨ ਵਿੱਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਡਰੋਨ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।