
ਗੁਰਦਾਸਪੁਰ, 2 ਫਰਵਰੀ 2025 : ਬੀਐਸਐਫ ਹੈੱਡਕੁਆਰਟਰ ਗੁਰਦਾਸਪੁਰ ਦੀ ਚੰਦੂ ਵਡਾਲਾ ਸਰਹੱਦੀ ਚੌਕੀ 'ਤੇ, ਬੀਐਸਐਫ ਦੀ 27ਵੀਂ ਬਟਾਲੀਅਨ ਦੇ ਜਵਾਨਾਂ ਨੇ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੂੰ ਹੈਰੋਇਨ ਦੇ ਇੱਕ ਪੈਕਟ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ, ਪਿੰਡ ਚੰਦੂਵਡਾਲਾ, ਅਮਨਦੀਪ ਸਿੰਘ ਪੁੱਤਰ ਸਰਦੂਲ ਸਿੰਘ ਪਿੰਡ ਚੰਦੂਵਡਾਲਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਕਲਾਨੌਰ ਥਾਣੇ ਦੇ ਐਸਐਚਓ ਜਗਦੀਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਬੀਐਸਐਫ ਦੀ ਚੰਦੂ ਵਡਾਲਾ ਸਰਹੱਦੀ ਚੌਕੀ ਤੋਂ ਫੋਨ ਆਇਆ ਕਿ ਮੋਟਰਸਾਈਕਲ 'ਤੇ ਦੋ ਨੌਜਵਾਨ ਸਰਹੱਦ ਨੇੜੇ ਘੁੰਮ ਰਹੇ ਹਨ ਅਤੇ ਉਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ, ਦੋ ਮੋਬਾਈਲ ਫੋਨ ਅਤੇ ਇੱਕ ਉਨ੍ਹਾਂ ਕੋਲੋਂ ਮੋਟਰਸਾਈਕਲ ਪੀਬੀ ਬਰਾਮਦ ਕੀਤੀ ਗਈ। ਦੋਵਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਇਹ ਹੈਰੋਇਨ ਕਿੱਥੋਂ ਮਿਲੀ।