- ਹਮਲੇ 'ਚ ਸਿਵ ਸੈਨਾ ਆਗੂ ਉਸਦਾ ਪੁੱਤਰ ਅਤੇ ਭਰਾ ਗੋਲੀਆਂ ਲੱਗਣ ਨਾਲ ਹੋਏ ਜ਼ਖਮੀ, ਹਮਲਾਵਰਾਂ ਦੀ ਸਾਹਮਣੇ ਆਈ ਸੀ ਸੀ ਟੀ ਵੀ ਫੁਟੇਜ
ਬਟਾਲਾ, 24 ਜੂਨ : ਬਟਾਲਾ 'ਚ ਜੁਰਮ ਦੀਆਂ ਵਾਰਦਾਤਾਂ ਸ਼ਰ੍ਹੇਆਮ ਵਾਪਰ ਰਹੀਆਂ ਹਨ। ਬਟਾਲਾ ਦੇ ਸਿਟੀ ਰੋਡ 'ਤੇ ਇਲੈਕਟ੍ਰਾਨਿਕ ਦੇ ਸ਼ੋਅਰੂਮ ਮਾਲਕ ਸਮੇਤ ਤਿੰਨ ਲੋਕਾਂ 'ਤੇ ਦੋ ਵਿਅਕਤੀਆਂ ਨੇ ਸ਼ਰੇਆਮ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਦੁਕਾਨਦਾਰ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਰਾਜੀਵ ਮਹਾਜਨ, ਉਨ੍ਹਾਂ ਦਾ ਭਰਾ ਅਨਿਲ ਮਹਾਜਨ ਤੇ ਪੁੱਤਰ ਮਾਨਵ ਮਹਾਜਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਟਾਲਾ ਦੇ ਇੱਕ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਹਮਲਾਵਰਾਂ ਦੀ ਸੀਸੀਟੀਵੀ ਸਾਹਮਣੇ ਆਈ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਰਾਜੀਵ ਮਹਾਜਨ ਸ਼ਿਵ ਸੈਨਾ ਸਮਾਜਵਾਦੀ ਦੇ ਸੰਗਠਨ ਮੰਤਰੀ ਹਨ। ਹਸਪਤਾਲ ਚ ਜ਼ੇਰੇ ਇਲਾਜ ਅਨਿਲ ਮਹਾਜਨ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਦੁਸ਼ਮਣੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਕਰੀਬ 12 ਵਜੇ ਇਕ ਨੌਜਵਾਨ ਨੇ ਕਿਹਾ ਕਿ ਉਸਨੇ ਐਲਈਡੀ ਲੈਣੀ ਹੈ ਤੇ ਉਹ ਨੌਜਵਾਨ ਦੁਬਾਰਾ ਦੁਕਾਨ ਤੋਂ ਚਲਾ ਗਿਆ। ਏਨੇ ਚਿਰ ਨੂੰ ਉਸ ਦੇ ਨਾਲ ਇਕ ਹੋਰ ਨੌਜਵਾਨ ਅੰਦਰ ਆ ਗਿਆ ਤੇ ਉਨ੍ਹਾਂ ਨੇ ਸਾਡੇ ਉੱਤੇ ਤਾਬੜ-ਤੋੜ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਉਹ, ਉਨ੍ਹਾਂ ਦਾ ਭਰਾ ਤੇ ਬੇਟਾ ਗੰਭੀਰ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਸਿਟੀ ਲਲਿਤ ਕੁਮਾਰ ਤੇ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪੁੱਜ ਗਏ ਹਨ। ਉਹਨਾਂ ਘਟਨਾ ਬਾਰੇ ਦਸਦੇ ਕਿਹਾ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਕੇਸ ਦਰਜ ਕਰ ਦਿਤਾ ਗਿਆ ਹੈ ਸੀ ਸੀ ਟੀ ਵੀ ਖੰਗਾਲੀਆ ਜਾ ਰਹੀਆਂ ਹਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ਼ਿਵ ਸੈਨਾ ਆਗੂ ਫਾਇਰਿੰਗ ਮਾਮਲੇ ਦੇ ਦੋਸ਼ੀ ਜਲਦੀ ਹੋਣਗੇ ਕਾਬੂ : ਏਡੀਜੀਪੀ ਸ਼ੁਕਲਾ
ਸ਼ਿਵ ਸੈਨਾ ਦੇ ਆਗੂ ਤੇ ਹੋਈ ਫਾਇਰਿੰਗ ਦੀ ਘਟਨਾ ਦੀ ਜਾਣਕਾਰੀ ਲੈਂਦੇ ਹੋਏ ਏ ਡੀ ਜੀ ਪੀ ਬਟਾਲਾ ਪਹੁੰਚੇ ਅਤੇ ਲੋਕਾਂ ਕੋਲੋਂ ਮਦਦ ਮੰਗਦਿਆਂ ਕਿਹਾ ਕਿ ਅਪਰਾਧ ਰੋਕਣ ਵਿੱਚ ਲੋਕ ਸਾਡਾ ਸਾਥ ਦੇਣ। ਬਟਾਲਾ ਵਿੱਚ ਸ਼ਿਵ ਸੈਨਾ ਸਮਾਜਵਾਦੀ ਦੇ ਆਗੂ ਅਤੇ ਉਸਦੇ ਪਰਿਵਾਰ ਤੇ ਚਲੀ ਗੋਲੀ ਤੋਂ ਬਾਦ ਅਧਘਫ ਅਰਪਿਤ ਸ਼ੁਕਲਾ ਬਟਾਲਾ ਹਲਾਤਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ। ਇਸ ਮੌਕੇ ਉਹਨਾਂ ਕਿਹਾ ਕਿ ਏਹ ਬਹੁਤ ਮੰਦਭਾਗੀ ਘਟਨਾ ਹੈ।ਅਸੀਂ ਜਾਂਚ ਕਰ ਰਹੇ ਹਾਂ ਜਲਦ ਹਮਲਾਵਰ ਗਿਰਫ਼ਤਾਰ ਹੋਣਗੇ।