- 15 ਸਾਲਾਂ ਬਾਅਦ ਅਜਨਾਲਾ ਸ਼ਹਿਰ ਦੀ ਸੜਕ ਦਾ ਕੰਮ ਹੋਇਆ ਸ਼ੁਰੂ
- 11 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਸੜਕ
ਅੰਮ੍ਰਿਤਸਰ 9 ਅਕਤੂਬਰ : ਮਾਨ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਾਡੀ ਪਹਿਲ ਦਾ ਕੰਮ ਹੈ ਤੇ ਅਜਨਾਲਾ ਹਲਕੇ ਨੂੰ ਵਿਕਾਸ ਪੱਖੋ ਇਕ ਨੰਬਰ ਦਾ ਬਣਾਇਆ ਜਾਵੇਗਾ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪਿਛਲੇ 15 ਸਾਲਾਂ ਤੋ ਕਿਸੇ ਵੀ ਸਰਕਾਰ ਨੇ ਅਜਨਾਲਾ ਸ਼ਹਿਰ ਦੀ ਸੜਕ ਦੀ ਸਾਰ ਨਹੀ ਲਈ ਅਤੇ ਲੋਕਾਂ ਦੀ ਕਾਫੀ ਚਿਰ ਤੋ ਮੰਗ ਸੀ ਕਿ ਇਸ ਸੜਕ ਨੂੰ ਨਵਾਂ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਅਜਨਾਲਾ ਸ਼ਹਿਰ ਤੋ ਡੇਰਾ ਬਾਬਾ ਨਾਨਕ ਤੱਕ ਸੜਕ ਬਣਾਉਨ ਦਾ ਕੰਮ ਨੈਸ਼ਨਲ ਹਾਈਵੇ ਵਲੋ ਸ਼ੁਰੂ ਕਰ ਦਿੱਤਾ ਗਿਆ ਹੈ। ਸ: ਧਾਲੀਵਾਲ ਨੇ ਕਿਹਾ ਕਿ ਕੇਦਰ ਅਤੇ ਪੰਜਾਬ ਸਰਕਾਰ ਨੇ ਮਿਲ ਕੇ ਮਹਿਲਬੁਖਾਰੀ ਤੋ ਬਾਈਪਾਸ, ਗੱਗੋਮਾਹਲ, ਥੋਬਾ, ਅਵਾਣ ਦੀਆਂ Çਲੰਕ ਸੜਕਾ ਨੂੰ ਵੀ ਬਣਾਇਆ ਜਾਵੇਗਾ ਅਤੇ ਇਸ ਕੰਮ ਲਈ 11 ਕਰੋੜ ਰੁਪਏ ਖਰਚ ਆਉਣਗੇ। ਉਨ੍ਹਾਂ ਦੱਸਿਆ ਕਿ ਅੱਜ ਅਜਨਾਲਾ ਸ਼ਹਿਰ ਦੀ ਮੁੱਖ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ ਅਤੇ ਅਗਲੇ 15 ਦਿਨਾਂ ਵਿਚ ਇਹ ਸੜਕ ਬਣ ਕੇ ਤਿਆਰ ਹੋ ਜਾਵੇਗੀ, ਜਿਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ ਅਤੇ ਚਿਰਾਂ ਤੋ ਆ ਰਹੀ ਮੰਗ ਵੀ ਪੂਰੀ ਹੋਵੇਗੀ। ਕੈਬਨਿਟ ਮੰਤਰੀ ਧਾਲੀਵਾਲੇ ਨੇ ਦੱਸਿਆ ਕਿ ਨਵੰਬਰ 2023 ਵਿਚ ਚੋਗਾਵਾਂ ਤੋ ਫਤਿਹਗੜ ਚੂੜੀਆਂ ਸੜਕ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ ਅਤੇ ਇਸ ਕੰਮ ਲਈ ਟੈਡਰ ਵੀ ਲੱਗ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇ ਅਜਨਾਲਾ ਸ਼ਹਿਰ ਵਿਚ 6 ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ,ਜਿਸ ਅਧੀਨ ਨਵੀਆਂ ਗਲੀਆਂ-ਨਾਲੀਆਂ ਬਣਾਈਆਂ ਜਾ ਰਹੀਆਂ ਹਨ। ਸ: ਧਾਲੀਵਾਲ ਨੇ ਕਿਹਾ ਕਿ ਸਾਰੇ ਅਜਨਾਲਾ ਹਲਕੇ ਵਿਚ ਵਿਕਾਸ ਕਾਰਜਾਂ ਦੀ ਲਹਿਰ ਚੱਲ ਰਹੀ ਹੈ ਅਤੇ ਕੋਈ ਵੀ ਕੰਮ ਅਧੂਰਾ ਨਹੀ ਛੱਡਿਆ ਜਾਵੇਗ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੂਸ਼ਣਬਾਜੀ ਵਿਚ ਯਕੀਨ ਨਹੀ ਰੱਖਦੀ ਸਗੋ ਕੰਮ ਕਰ ਦੇ ਦਿਖਾਉਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਕੇਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਸੀ ,ਜਿਸ ਤਹਿਤ ਏਅਰਪੋਰਟ ਰੋਡ ਤੋ ਡੇਰਾ ਬਾਬਾ ਨਾਨਕ ਦਰਮਿਆਨ ਪੈਦੀਆਂ Çਲੰਕ ਸੜਕਾਂ ਵੀ ਬਣਾਈਆਂ ਜਾਣਗੀਆਂ। ਸ: ਧਾਲੀਵਾਲ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ, ਕੇਦਰੀ ਮੰਤਰੀ ਗਡਕਰੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨਾਂ ਦੇ ਯਤਨਾਂ ਸਦਕਾ ਹੀ ਅਜਨਾਲਾ ਹਲਕੇ ਦਾ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਇਸ ਮੋਕੇ ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ,ਓ ਐਸ ਡੀ ਚਰਨਜੀਤ ਸਿੰਘ ਸਿੱਧੂ, ਗੁਰਜੰਟ ਸਿੰੰਘ,,ਸੋਹੀ,ਨਗਰ ਪੰਚਾਇੰਤ ਦੇ ਪ੍ਰਧਾਨ ਜਸਪਾਲ ਸਿੰਘ ਢਿਲੋ,ਸ਼੍ਰੀ ਸੁਰਿੰਦਰ ਕੁਮਾਰ ਬੱਬੂ ਮਹਾਜਨ,ਸ: ਰਛਪਾਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।