- ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਦਿੱਤਾ ਜਾਵੇਗਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ-ਲਾਲ ਚੰਦ ਕਟਾਰੂਚੱਕ
ਪਠਾਨਕੋਟ, 30 ਜੁਲਾਈ : ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਹੀ ਉਪਰਾਲਾ ਹੈ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਸਿੱਧੇ ਤੋਰ ਤੇ ਲੋਕਾਂ ਤੱਕ ਪਹੁੰਚੇ ਅਤੇ ਇਸ ਉਦੇਸ ਦੇ ਨਾਲ ਸਰਕਾਰ ਵੱਲੋਂ ਇਸ ਤਰ੍ਹਾਂ ਦੀ ਕਾਰਜ ਪ੍ਰਣਾਲੀ ਅਪਣਾਈ ਜਾ ਰਹੀ ਹੈ ਕਿ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਲੈਣ ਦੇ ਲਈ ਧੱਕੇ ਨਾ ਖਾਣੇ ਪੈਣ, ਇਸ ਉਦੇਸ ਨਾਲ ਪਿਛਲੇ ਦਿਨ੍ਹਾਂ ਦੋਰਾਨ ਲੇਬਰ ਵਿਭਾਗ ਵੱਲੋਂ ਇੱਕ ਕੈਂਪ ਲਗਾਇਆ ਗਿਆ ਸੀ ਅਤੇ ਲਾਭ ਪਾਤਰੀਆਂ ਦੇ ਲੇਬਰ ਕਾਰਡ ਬਣਾਏ ਗਏ ਸਨ ਅੱਜ ਕਰੀਬ 150 ਲਾਭਪਾਤਰੀਆਂ ਨੂੰ ਲੇਬਰ ਕਾਰਡ ਵੱਡੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਅੱਜ ਜਸਵਾਲੀ ਰੇਸਟ ਹਾਊਸ ਵਿਖੇ ਆਯੋਜਿਤ ਇੱਕ ਸਮਾਰੋਹ ਦੋਰਾਨ ਸੰਬੋਧਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਨਵਦੀਪ ਸਿੰਘ ਲੇਬਰ ਇੰਨਫੋਰਸਮੈਂਟ ਅਫਸਰ ਅਤੇ ਹੋਰ ਪਾਰਟੀ ਕਾਰਜ ਕਰਤਾ ਵੀ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਆਮ ਜਨਤਾ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਮਿਲੇ ਇਸ ਉਦੇਸ ਨਾਲ ਲੇਬਰ ਵਿਭਾਗ ਵੱਲੋਂ ਕਰੀਬ 4-5 ਦਿਨ ਕੈਂਪ ਲਗਾ ਕੇ ਜੋ ਕਮੀਆਂ ਸਨ ਉਸ ਨੂੰ ਸੇਵਾ ਕੇਂਦਰ ਦੀ ਸਹਾਇਤਾ ਦੇ ਨਾਲ ਦੂਰ ਕਰਕੇ ਕਰੀਬ 150 ਲਾਭਪਾਤਰੀਆਂ ਦੇ ਲੇਬਰ ਕਾਰਡ ਬਣਾਏ ਅਤੇ ਅੱਜ ਉਨ੍ਹਾਂ ਲਾਭਪਤਾਰੀਆਂ ਨੂੰ ਕਾਰਡ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੇਬਰ ਵਿਭਾਗ ਵੱਲੋਂ ਬਲਾਕ ਪੱਧਰ ਤੇ ਇਸ ਤਰ੍ਹਾਂ ਦੇ ਕੈਂਪ ਲਗਾ ਕੇ ਲਾਭਪਾਤਰੀਆਂ ਨੂੰ ਮੋਕੇ ਤੇ ਲੇਬਰ ਕਾਰਡ ਬਣਾ ਕੇ ਦਿੱਤੇ ਜਾਣਗੇ।