ਗੁਰਦਾਸਪੁਰ, 19 ਅਗਸਤ : ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਮਿਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਕੈਂਪ ਕੋਰਟ ਲਗਾਈ ਗਈ। ਇਸ ਕੈਂਪ ਕੋਰਟ ਵਿੱਚ ਦੌਰਾਨ ਸ੍ਰੀ ਸੁਮਿਤ ਭੱਲਾ ਵੱਲੋਂ 6 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਕੈਂਪ ਕੋਰਟ ਵਿੱਚ ਅਦਾਲਤਾਂ ਵਿੱਚ ਚੱਲ ਰਹੇ ਛੋਟੇ ਕੇਸਾਂ (ਪੈਟੀ ਓਫੈਂਸਿਸ) ਦਾ ਨਿਪਟਾਰਾ ਕੀਤਾ ਗਿਆ ਅਤੇ ਜੱਜ ਸਾਹਿਬ ਵੱਲੋਂ ਹਵਾਲਾਤੀਆਂ ਨੂੰ ਸੇਧ ਦਿੱਤੀ ਗਈ ਕਿ ਉਹ ਚੰਗਾ ਰੁਜ਼ਗਾਰ ਅਪਨਾਉਣ ਅਤੇ ਦੁਬਾਰਾ ਕੋਈ ਵੀ ਗੈਰ ਕਾਨੂੰਨੀ ਕੰਮ ਨਾ ਕਰਨ।