ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ 2024 ਤੋਂ 22 ਫਰਵਰੀ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ

ਅੰਮ੍ਰਿਤਸਰ 14 ਫਰਵਰੀ : ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਨੋਟਿਫਿਕੇਸ਼ਨ ਜਾਰੀ ਹੋ ਚੁੱਕਿਆ ਹੈ। ਸ਼੍ਰੀਮਤੀ ਨੀਲਮ ਮਹੈ, ਡਿਪਟੀ ਡਾਇਹੈਕਟਰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਫੌਜ ਵਿੱਚ ਭਰਤੀ ਦਾ ਨੋਟਿਫਿਕੇਸ਼ਨ  www.joinindianarmy.nic.in  ਵੈਬਸਾਇਟ ਤੇ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਪ੍ਰਾਰਥੀ ਮਿਤੀ 13 ਫਰਵਰੀ 2024 ਤੋਂ 22 ਫਰਵਰੀ 2024 ਤੱਕ ਆਨਲਾਈਨ ਫਾਰਮ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਦਿੰਦਿਆ ਹੋਇਆ ਉਹਨਾਂ ਵੱਲੋਂ ਦੱਸਿਆ ਗਿਆ ਕਿ ਜਿਹੜੇ ਪ੍ਰਾਰਥੀਆਂ ਦੀ ਉਮਰ 21 ਸਾਲ, ਕੱਦ 170 ਸੈਂਟੀਮੀਟਰ, ਛਾਤੀ 77/82 ਸੈਂਟੀਮੀਟਰ, ਭਾਰ 50 ਕਿੱਲੋ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੈ, ਉਹ ਭਰਤੀ ਲਈ ਫੌਜ ਦੀ  ਵੈਬਸਾਇਟ www.joinindianarmy.nic.in  ਤੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਅਪਲਾਈ ਕਰਨ ਤੋਂ ਬਾਅਦ ਪ੍ਰਾਰਥੀਆਂ ਦੀ ਚੋਣ ਲਈ ਲਿਖਤੀ ਪ੍ਰੀਖਿਆ ਲਈ ਜਾਵੇਗੀ ਅਤੇ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪ੍ਰਾਰਥੀਆਂ ਦਾ ਫਿਜਿਕਲ ਟੈਸਟ ਲਿਆ ਜਾਵੇਗਾ। ਲਿਖਤੀ ਅਤੇ ਫਿਜਿਕਲ ਟੈਸਟ ਪਾਸ ਕਰਨ ਵਾਲੇ ਪ੍ਰਾਰਥੀਆ ਦਾ ਅੰਤ ਵਿੱਚ ਮੈਡੀਕਲ ਟੈਸਟ ਲਿਆ ਜਾਵੇਗਾ। ਇਸ ਭਰਤੀ ਲਈ ਖਿਡਾਰੀਆਂ, ਐਨ.ਸੀ.ਸੀ ਸਰਟੀਫਿਕੇਟ ਅਤੇ ਡਿਪਲੋਮਾ/ਆਈ.ਟੀ.ਆਈ ਹੋਲਡਰਾਂ ਲਈ ਬੋਨਸ ਪੁਆਇੰਟ ਵੀ ਰੱਖੇ ਗਏ ਹਨ। ਡਿਪਟੀ ਡਾਇਰੈਕਟਰ ਵੱਲੋਂ ਦੱਸਿਆ ਗਿਆ ਕਿ ਸੀ -ਪਾਇਟ ਕੈਂਪ ਰਣੀਕੇ ਵਿਖੇ, ਇਸ ਭਰਤੀ ਲਈ ਮੁਫਤ ਟਰੇਨਿੰਗ ਦਿੱਤੀ ਜਾਂਦੀ ਹੈ ਅਤੇ ਜੋ ਪ੍ਰਾਰਥੀ ਇਹ ਟਰੇਨਿੰਗ ਕਰਨ ਦੇ ਚਾਹਵਾਨ ਹਨ, ਉਹ ਸੀ-ਪਾਇਟ ਕੈਂਪ ਰਣੀਕੇ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ ਨੌਜਵਾਨ ਪ੍ਰਾਰਥੀ ਵੱਧ ਤੋਂ ਵੱਧ ਇਸ ਵੈਬਸਾਇਟ ਤੇ ਭਰਤੀ ਲਈ ਰਜਿਸਟਰ ਕਰਨ ਅਤੇ ਹੋਰ ਜਾਣਕਾਰੀ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨਾਲ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸੰਪਰਕ ਕਰ ਸਕਦੇ ਹਨ।