
ਤਰਨ ਤਾਰਨ, 16 ਦਸੰਬਰ 2024 : ਜ਼ਿਲਾ ਤਰਨ ਤਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਕੇਅਰ ਕੰਪੈਨੀਅਨ ਪ੍ਰੋਗਰਾਮ ਸੰਬੰਧੀ ਦਫ਼ਤਰ ਸਿਵਲ ਸਰਜਨ ਵਿਖ਼ੇ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਅਤੇ ਮਲਟੀਪਰਪਜ ਹੈਲਥ ਸੁਪਰਵਾਈਜ਼ਰਜ਼ (ਫੀਮੇਲ) ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਕੇਅਰ ਕੰਪੇਨ ਪ੍ਰੋਗਰਾਮ ਦੇ ਡਾਕਟਰ ਅਨੰਨਿਆ ਅਤੇ ਸ਼੍ਰੀਮਤੀ ਬਬੀਤਾ ਵੀ ਮੌਜੂਦ ਰਹੇ, ਇਸ ਮੌਕੇ ਸਿਵਲ ਸਰਜਨ ਡਾਕਟਰ ਰਾਏ ਨੇ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮਰੀਜ਼ਾਂ ਜੀ ਜਲਦ ਤੋਂ ਜਲਦ ਤੰਦਰੁਸਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਸਿਹਤ ਕਰਮੀਆਂ ਨੂੰ ਮਰੀਜ਼ ਪ੍ਰਤੀ ਬਣਦੀਆਂ ਜਿੰਮੇਵਾਰੀਆਂ ਬਾਰੇ ਦੱਸਿਆ ਗਿਆ ਹੈ ਤਾਂ ਜੋ ਵਿਅਕਤੀ ਜਲਦ ਤੋਂ ਜਲਦ ਸਿਹਤਯਾਬ ਹੋਵੇ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਵਿਸ਼ੇਸ਼ ਤੌਰ ਤੇ ਗਰਭਵਤੀ ਮਹਿਲਾਵਾਂ ਦੀ ਸਿਹਤ ਸੰਭਾਲ, ਜਨਮ ਉਪਰੰਤ ਬੱਚੇ ਦੀ ਸਿਹਤ ਸੰਭਾਲ ਅਤੇ ਗੈਰ ਸੰਚਾਰੀ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਸਿਹਤ ਸੁਰੱਖਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਕੇਅਰ ਕੰਪੈਨੀਅਨ ਪ੍ਰੋਗਰਾਮ ਦੇ ਡਾਕਟਰ ਅਨੰਨਿਆਂ ਨੇ ਦੱਸਿਆ ਕਿ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਚੰਗੀ ਸਿਹਤ ਬਾਰੇ ਵੀ ਜਾਣਕਾਰੀ ਮੁਹਈਆ ਕਰਵਾਈ ਗਈ ਉਹਨਾਂ ਕਿਹਾ ਕਿ ਗਰਭ ਦੌਰਾਨ ਮਹਿਲਾਵਾਂ ਨੂੰ ਸਭ ਤੋਂ ਵੱਧ ਦੇਖਭਾਲ ਦੀ ਜਰੂਰਤ ਹੁੰਦੀ ਹੈ ਅਤੇ ਇਸ ਸਮੇਂ ਪਰਿਵਾਰ ਅਤੇ ਸਿਹਤ ਕਰਮੀਆਂ ਦੀ ਉਸ ਪ੍ਰਤੀ ਜ਼ਿਮੇਵਾਰੀ ਬਹੁਤ ਲਾਜ਼ਮੀ ਹੈ ਤਾਂ ਜੋ ਉਸ ਦੀ ਸਿਹਤ ਅਤੇ ਉਸਦੇ ਆਉਣ ਵਾਲੇ ਬੱਚੇ ਦੀ ਤੰਦਰੁਸਤੀ ਕਾਇਮ ਰਹੇ। ਇਸ ਤੋਂ ਇਲਾਵਾ ਡਾ. ਅਨੰਇਆ ਨੇ ਦੱਸਿਆ ਕਿ ਕੇਅਰ ਕੰਪੈਨੀਅਨ ਪ੍ਰੋਗਰਾਮ ਦੇ ਵਿੱਚ ਜੱਚਾ ਬੱਚਾ ਸਿਹਤ ਸੰਭਾਲ ਤੋਂ ਇਲਾਵਾ ਜਨਰਲ, ਸਰਜੀਕਲ ਵਾਰਡ ਅਤੇ ਗ਼ੈਰ ਸੰਚਾਰੀ ਰੋਗਾਂ ਦੇ ਮਰੀਜ਼ਾਂ ਪ੍ਰਤੀ ਸੇਵਾਵਾਂ ਤੋਂ ਜਾਣੂ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਗਰਭਵਤੀ ਮਹਿਲਾਵਾਂ ਲਈ ਪੋਸ਼ਟਿਕ ਖੁਰਾਕ ਦੇ ਫਾਇਦਿਆਂ ਅਤੇ ਉਸ ਦੇ ਬੱਚੇ ਤੇ ਹੋਣ ਵਾਲੇ ਚੰਗੇ ਪ੍ਰਭਾਵਾਂ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰਪਾਲ ਕੌਰ ਡਾਕਟਰ ਰਾਜਬੀਰ ਸਿੰਘ ਡਾਕਟਰ ਰਣਦੀਪ ਸਿੰਘ ਜਿਲਾ ਮਾਸ ਮੀਡੀਆ ਅਫਸਰ ਸ੍ਰੀ ਸੁਖਵੰਤ ਸਿੰਘ ਸਿੱਧੂ ਸਹਾਇਕ ਮਲੇਰੀਆ ਅਫਸਰ ਕਵਲ ਬਲਰਾਜ ਸਿੰਘ, ਹੈਲਥ ਸੁਪਰਵਾਈਜ਼ਰ ਭੁਪਿੰਦਰ ਸਿੰਘ ਅਤੇ ਕਾਰਜ ਸਿੰਘ ਮੌਜੂਦ ਰਹੇ।