![](/sites/default/files/2025-02/06_9.jpg)
ਫਤਿਹਗੜ੍ਹ ਚੂੜੀਆਂ, 11 ਫਰਵਰੀ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਪਨਸਪ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੀਆਂ ਭਲਾਈ ਸਕੀਮਾਂ ਦਾ ਹੇਠਲੇ ਪੱਧਰ ਤੱਕ ਲਾਭ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਇਸ ਲਈ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋ ਮਹਿਜ ਪੌਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਲੋਕ ਹਿੱਤ ਵਿੱਚ ਵੱਡੇ ਇਤਿਹਾਸਕ ਫੈਸਲੇ ਲਏ ਹਨ, ਜੋ ਪਹਿਲੀਆਂ ਸਰਕਾਰਾਂ ਕਰਨ ਵਿਚ ਅਸਫਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ। ਸਿੱਖਿਆ ਤੇ ਸਿਹਤ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸਰਕਾਰ ਵਲੋਂ ਸਾਰਥਕ ਯਤਨ ਕੀਤੇ ਗਏ ਹਨ। ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਗਲੇ ਦਿਨਾਂ ਵਿੱਚ ਲੋਕ ਹਿੱਤ ਲਈ ਹੋਰ ਭਲਾਈ ਕਾਰਜਾਂ ਨੂੰ ਤੇਜ਼ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲਿਮ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਰੰਗਲਾ ਸੂਬਾ ਬਣਾਇਆ ਜਾਵੇਗਾ।