ਫਤਿਹਗੜ੍ਹ ਚੂੜੀਆਂ (ਬਟਾਲਾ), 22 ਜੁਲਾਈ 2024 : ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਅਤੇ ਪਨਸਪ ਪੰਜਾਬ ਦੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਹਲਕੇ ਅਦੰਰ ਨਿਰੰਤਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨਾਂ ਵਲੋਂ ਪਿੰਡ ਮਮਰਾਏ ਵਿੱਚ ਮੇਨ ਰੋਡ ਤੋਂ ਪਿੰਡ ਵੱਲ ਜਾਂਦੀ ਸੜਕ ਦਾ ਉਦਘਾਟਨ ਕੀਤਾ ਗਿਆ। ਇਸ ਸੜਕ ਤੋਂ ਚਾਰ ਪਿੰਡ ਹਰਸੀਆਂ, ਸਤਕੋਹਾ, ਦਿਆਲਗੜ੍ਹ ਅਤੇ ਪਿੰਡ ਸ਼ੇਰਪੁਰਾਂ ਨੂੰ ਰਸਤਾ ਨਿਕਲਦਾ ਹੈ। ਇਹ ਸੜਕ 8 ਲੱਖ ਦੀ ਲਾਗਤ ਨਾਲ ਤਿਆਰ ਹੋਈ ਹੈ। ਇਸ ਮੌੇਕੇ ਬਲਜੀਤ ਸਿੰਘ, ਰਣਜੀਤ ਸਿੰਘ, ਗੁਰਜਿੰਦਰ ਸਿੰਘ, ਭੁਪਿੰਦਰ ਸਿੰਘ, ਸਤਨਾਮ ਸਿੰਘ, ਜੱਗਾ ਦਿਓਲ, ਨਿਸ਼ਾਨ ਸਿੰਘ, ਅਜੇਪਾਲ ਸਿੰਘ, ਜਸਵੰਤ ਸਿੰਘ, ਹਰਦੀਪ ਸਿੰਘ ਅਤੇ ਗੁਰਦੀਪ ਸਿੰਘ ਮੋਜੂਦ ਸਨ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਅੰਦਰ ਜਿਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ ਉਸਦੇ ਨਾਲ-ਨਾਲ ਵਿਕਾਸ ਕਾਰਜ ਵੀ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਪਾਰਦਰਸ਼ੀ ਢੰਗ ਨਾਲ ਲੋਕਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਲੋਕਾਂ ਦੀਆਂ ਚਿਰਾਂ ਤੋਂ ਲਮਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਵਿੱਚ ਫੈਸਲੇ ਲਏ ਗਏ ਹਨ ਅਤੇ ਸਰਕਾਰ ਦੀਆਂ ਨੀਤੀਆਂ ਤੋ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨਾਂ ਕਿਹਾ ਕਿ ਆਪ ਪਾਰਟੀ ਹੀ ਲੋਕਾਂ ਦੀ ਹਮਦਰਦ ਪਾਰਟੀ ਹੈ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਕੇ ਉਨਾਂ ਦਾ ਜੀਵਨ ਪੱਧਰ ਉੱਚਾ ਚੱਕਿਆ ਜਾ ਰਿਹਾ ਹੈ।