ਚੇਅਰਮੈਨ ਪਨੂੰ ਵਲੋਂ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ

  • ਮਾਪਿਆਂ ਨੂੰ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਕੀਤੀ ਅਪੀਲ

ਫਤਹਿਗੜ੍ਹ ਚੂੜੀਆਂ, 21 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ  ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਤਲਵੰਡੀ ਲਾਲ ਸਿੰਘ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਦਾਖ਼ਲਾ ਮੁਹਿੰਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪਿੰਡ ਵਿੱਚ ਮਾਰਚ ਵੀ ਕੱਢਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਬੱਚਿਆਂ ਦੇ ਮਾਤਾ ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰੀਆਂ ਲਈ ਹਰ ਇੱਕ ਬਣਦੀ ਸਹੂਲਤ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਲਈ ਤੁਸੀਂ ਆਪਣੇ ਬੱਚੇ ਸਰਕਾਰ ਸਕੂਲ ਵਿੱਚ ਦਾਖਲ ਕਰਵਾਓ, ਤਾਂ ਜੋ ਬੱਚਿਆਂ ਨੂੰ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਮਿਲ ਸਕਣ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ‘ਸਕੂਲ ਆਫ ਐਮੀਨੈੱਸ’ ਰਾਹੀਂ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦਾ ਵਾਤਾਵਰਣ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਇਸ ਮੌਕੇ ਐਨ.ਆਰ.ਆਈ ਰਾਜਦੀਪ ਸਿੰਘ ਰੰਧਾਵਾ, ਸਰਪੰਚ ਜਸਪਾਲ ਸਿੰਘ ਟਿੰਕੂ, ਮਾਸਟਰ ਜਸਵਿੰਦਰ ਪਾਲ ਸਿੰਘ ਹੈਪੀ, ਸਿਮਰਜੀਤ ਸਿੰਘ, ਗੁਰਪਾਲ ਸਿੰਘ, ਰਵਿੰਦਰ ਸਿੰਘ, ਲਾਲ ਸਿੰਘ  ਸੁਖਵੀਰ ਸਿੰਘ, ਦਵਿੰਦਰ ਸਿੰਘ , ਲਖਵਿੰਦਰ ਸਿੰਘ, ਕੁਲਦੀਪ ਸਿੰਘ, ਸੂਬੇਦਾਰ ਸਤਨਾਮ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ,ਬਲਾਕ ਪ੍ਰਧਾਨ ਹਰਦੀਪ ਸਿੰਘ ,ਸਰਪੰਚ ਹਰਦੀਪ ਸਿੰਘ ਦਮੋਦਰ , ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਬਲਾਕ ਪ੍ਰਧਾਨ ਹਰਪ੍ਰੀਤ ਸਿੰਘ, ਬਲਾਕ ਪ੍ਰਧਾਨ ਜਗਜੀਤ ਸਿੰਘ ਜੱਗਾ, ਯੂਥ ਪ੍ਰਧਾਨ ਗੁਰਬਿੰਦਰ ਸਿੰਘ ਕਾਦੀਆਂ, ਕਰਮਜੀਤ ਪੀਏ ,ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਸਰਪੰਚ ਕਰਨ ਬਾਠ, ਗੁਰ ਪ੍ਰਤਾਪ ਸਿੰਘ ,ਗੁਰਦੇਵ ਔਜਲਾ ਅਤੇ ਹੋਰ ਵੀ ਆਦ ਹਾਜ਼ਰ ਸਨ।