- ਪੰਜਾਬ ਸਰਕਾਰ ਨੇ ਜਲ ਸਪਲਾਈ ਪ੍ਰੋਜੈਕਟ ਉੱਪਰ ਖਰਚੇ 37.96 ਲੱਖ ਰੁਪਏ
- ਮਾਨ ਸਰਕਾਰ ਸੂਬੇ ਸਰਬਪੱਖੀ ਵਿਕਾਸ ਲਈ ਵਚਨਬੱਧ : ਚੇਅਰਮੈਨ ਰਮਨ ਬਹਿਲ
ਗੁਰਦਾਸਪੁਰ, 8 ਸਤੰਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲ ਗਈ ਹੈ। 37.96 ਲੱਖ ਰੁਪਏ ਦੀ ਲਾਗਤ ਨਾਲ ਬਣੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। ਜਲ ਸਪਲਾਈ ਪ੍ਰੋੋਜੈਕਟ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਦੀ ਸਾਫ਼ ਪਾਣੀ ਸਬੰਧੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ। ਸ੍ਰੀ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰੋਜੈਕਟ ਉੱਪਰ 37.96 ਲੱਖ ਰੁਪਏ ਖਰਚ ਕੀਤੇ ਗਏ ਹਨ ਜਿਸ ਨਾਲ 889 ਦੀ ਅਬਾਦੀ ਵਾਲੇ ਪਿੰਡ ਡੱਲਾ ਗੋਰੀਆ ਦੇ ਸਾਰੇ 115 ਘਰਾਂ ਵਿੱਚ ਪੀਣ ਵਾਲੇ ਪਾਣੀ ਦੇ ਕੁਨੈਕਸ਼ਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹਰ ਘਰ ਨੂੰ ਪੀਣ ਵਾਲਾ ਸਾਫ਼ ਤੇ ਸ਼ੁੱਧ ਪਾਣੀ ਮਿਲਣ ਨਾਲ ਪਿੰਡ ਵਾਸੀ ਬੇਹੱਦ ਖੁਸ਼ ਹਨ ਅਤੇ ਮਾਨ ਸਰਕਾਰ ਦੇ ਧੰਨਵਾਦੀ ਹਨ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਦਿੱਤੀ ਜਾ ਰਹੀ ਹੈ ਓਥੇ ਹਰ ਘਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਗਏ ਹਨ। ਆਮ ਆਦਮੀ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ। ਨੌਜਵਾਨਾਂ ਨੂੰ ਮੈਰਿਟ ਉੱਪਰ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮਾਨ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਵਿੱਚ ਹਰ ਕੋਸ਼ਿਸ਼ ਕੀਤੀ ਜਾ ਰਹੀ। ਇਸ ਮੌਕੇ ਉਨ੍ਹਾਂ ਡੱਲਾ ਗੋਰੀਆ ਸਕੂਲ ਦਾ ਦੌਰਾ ਕਰਕੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਪਲਾਈ ਦੇ ਐੱਸ.ਡੀ.ਓ. ਸਾਹਿਲ, ਜੇ.ਈ. ਗੁਰਮੀਤ ਸਿੰਘ, ਪਿੰਡ ਦੇ ਮੋਹਤਬਰ ਅਰਜਨ ਸਿੰਘ, ਬੱਬੀ ਤੇ ਹੋਰ ਵਿਅਕਤੀ ਮੌਜੂਦ ਸਨ।