ਪਠਾਨਕੋਟ, 22 ਅਗਸਤ : ਇਸਤਰੀ ਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਹਰ ਇਕ ਸਾਲ 18 ਸਾਲ ਤੱਕ ਦੀ ਉਮਰ ਦੇ ਬੱਚਿਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਕਾਰ ਦਿੱਤਾ ਜਾਂਦਾ ਹੈ। ਇਸ ਪੁਰਸਕਾਰ ਵਿੱਚ ਇੱਕ ਮੈਡਲ, ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਸ਼ਾਮਲ ਹੁੰਦਾ ਹੈ। ਇਸ ਸਾਲ ਵੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਸਾਲ ਵੀ ਇਹ ਪੁਰਸਕਾਰ ਦਿੱਤਾ ਜਾਣਾ ਹੈ। ਇਹ ਜਾਣਕਾਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੁਰਸਕਾਰ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਦੂਜਿਆਂ ਲਈ ਬੇਮਿਸਾਲ ਬਹਾਦਰੀ ਦੇ ਨਿਰਸਵਾਰਥ ਕੰਮ ਕੀਤੇ ਹੋਣ/ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਵਿਸ਼ੇਸ਼ ਲੋੜਾਂ ਵਾਲੇ ਬੱਚੇ ਜਿਨ੍ਹਾ ਨੂੰ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਣ ਉਪਲਬਧੀਆਂ ਹਾਸਿਲ ਕੀਤੀ ਹੋਵੇ ਅਤੇ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਉਪਲਬੱਧੀ ਪ੍ਰਾਪਤ ਕੀਤੀ ਹੋਵੇ। ਕੋਈ ਵੀ ਭਾਰਤੀ ਨਾਗਰਿਕ ਬੱਚਾ ਜੋ ਭਾਰਤ ਵਿੱਚ ਰਹਿ ਰਿਹਾ ਹੈ, ਅਤੇ ਉਮਰ 18 ਸਾਲ ਤੋਂ ਵੱਧ ਨਹੀ ਹੈ। ਪੁਰਸਕਾਰ ਲਈ ਸਿੱਧੇ ਤੋਰ ਤੇ ਆਨਲਾਇਨ ਅਪਲਾਈ ਕਰ ਸਕਦਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜ਼ੀਆਂ ਸਿਰਫ਼ ਔਨਲਾਈਨ ਪੋਰਟਲ https://awards.gov.in ’ਤੇ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਆਨਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 31.08.2023 ਹੈ। ਇਹਨਾਂ ਪੁਰਸਕਾਰਾਂ ਅਤੇ ਵਧੇਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਪਠਾਨਕੋਟ, ਕਮਰਾ ਨੰ 219, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਸੰਪਰਕ ਕੀਤਾ ਜਾ ਸਕਦਾ ਹੈ।