- ਸਮੂਹ ਅਧਿਕਾਰੀਆਂ ਨੂੰ ਨਾਗਰਿਕ ਸੇਵਾਵਾਂ ਸਬੰਧੀ ਸਬੰਧਿਤ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼
ਤਰਨ ਤਾਰਨ, 20 ਜੂਨ : ਜ਼ਿਲ੍ਹਾ ਵਾਸੀਆਂ ਨੂੰ ਨਾਗਰਿਕ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਯਕੀਨੀ ਬਣਾਇਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਨੂੰ ਸੰਬੋਧਨ ਕਰਿਦਆਂ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਅਤੇ ਉਪ ਅੰਕੜਾ ਤੇ ਅਰਥ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੀਟਿੰਗ ਨੰੁ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਾਗਰਿਕ ਸੇਵਾਵਾਂ ਸਬੰਧੀ ਆਪਣੇਆਪਣੇ ਵਿਭਾਗ ਨਾਲ ਸਬੰਧਿਤ ਬਕਾਇਆ ਕੇਸਾਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।ਉਹਨਾਂ ਕਿਹਾ ਕਿ ਲੋਕਾਂ ਨੂੰ ਨਾਗਰਿਕ ਸੇਵਾਵਾਂ ਮਿੱਥੇ ਸਮੇਂ ਵਿੱਚ ਮੁਹੱਈਆ ਨਾ ਕਰਵਾਉਣ ਵਾਲੇ ਅਧਿਕਾਰੀਆਂ ਨਿਯਮਾਂ ਅਨੁਸਾਰ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੈਨਸ਼ਨ ਨਾਲ ਸਬੰਧਿਤ ਕੇਸਾਂ ਦਾ ਤੁਰੰਤ ਨਿਪਟਾਰਾ ਕਰਕੇ ਇਸ ਦੀ ਰਿਪੋਟਰ ਭੇਜੀ ਜਾਵੇ।ਉਹਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਕੋਲ ਪਏ ਆਨਲਾਈਨ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਲੋਕਾਂ ਨੂੰ ਬਣਦੀਆਂ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਈਆਂ ਜਾਣ।ਉਹਨਾਂ ਕਾਰਜ ਸਾਧਕ ਅਫ਼ਸਰ ਤਰਨ ਤਾਰਨ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਟਰੈਫਿਕ ਲਾਈਟਾਂ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਾ ਆਵੇ। ਉਹਨਾਂ ਕਿਹਾ ਕਿ ਸਬੰਧਿਤ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ ਅਤੇ ਉਹਨਾਂ ਨੂੰ ਕਿੱਤਾ-ਮੁਖੀ ਸਿਖਲਾਈ ਮੁਹੱਈਆ ਕਰਵਾਈ ਜਾਵੇ।