ਅੰਮ੍ਰਿਤਸਰ 26 ਨਵੰਬਰ 2024 : ਪੰਜਾਬ ਸਰਕਾਰ ਦੀਆਂ ਹਦਾਇਤਾ ਅਨੂਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜਨਲ ਹਸਪਤਾਲ ਅਜਨਾਲਾ ਵਿਖੇ ਅੱਜ ਸਪੈਸ਼ਲ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਣ ਉਹਨਾਂ ਵਲੋਂ ਓ.ਪੀ.ਡੀ., ਵਾਰਡਾਂ, ਅੇਕਸ-ਰੇ, ਲੇਬਰ ਰੂਮ, ਬੱਲਡ ਬੈਂਕ, ਲੈਬ, ਐਮ.ਸੀ.ਐਚ. ਵਿਭਾਗ, ਦਵਾਈਆਂ ਦਾ ਸਟਾਕ ਅਤੇ ਅਪ੍ਰੇਸ਼ਨ ਥੀਏਟਰ ਵਿਚ ਜਾ ਕੇ ਜਾਂਚ ਕੀਤੀ ਅਤੇ ਮਰੀਜਾਂ ਪਾਸੋਂ ਮੁਫਤ ਦਵਾਈਆਂ, ਲੈਬ ਟੈਸਟ, ਐਕਸ ਰੇ, ਦੀਆਂ ਸਹੂਲਤਾਂ ਸੰਬਧੀ ਪੁਛ-ਪੜਤਾਲ ਕੀਤੀ ਗਈ। ਇਸ ਤੋਂ ਇਲਾਵਾ ਸਟਾਫ ਦੀ ਹਾਜਰੀ ਬਾਰੇ ਬੜੇ ਵਿਸਥਾਰ ਵਾਲ ਜਾਂਚ ਕੀਤੀ। ਜਿਸ ਦੌਰਾਣ ਕੁਝ ਲੇਟ ਪੁਹੰਚੇ ਕਰਮਚਾਰੀਆਂ ਨੂੰ ਸਖਤ ਤਾੜਨਾਂ ਕੀਤੀ ਅਤੇ ਜਵਾਬ ਤਲਬੀ ਕਰਨ ਲਈ ਕਿਹਾ। ਉਨਾਂ ਸਮੂਹ ਸਟਾਫ ਅਤੇ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਸਾਰੀਆਂ ਦਵਾਈਆਂ ਹਸਪਤਾਲ ਵਿਚੋਂ ਹੀ ਉਪਲੱਬਧ ਕਰਵਾਈਆਂ ਜਾਣ, ਸਾਫ ਸਫਾਈ ਦਾ ਧਿਆਨ ਰੱਖਿਆ ਜਾਵੇ, ਸਮੇਂ ਦੇ ਪਾਬੰਦ ਰਹਿਆ ਜਾਵੇ ਅਤੇ ਸੇਵਾ ਭਾਵਨਾਂ ਨਾਲ ਕੰਮ ਕੀਤਾ ਜਾਵੇ। ਇਸ ਚੈਕਿੰਗ ਦੌਰਾਣ ਜਿਲਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਅਤੇ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੀ ਉਹਨਾਂ ਦੇ ਨਾਲ ਸਨ।