
ਅੰਮ੍ਰਿਤਸਰ, 29 ਮਾਰਚ 2025 : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ 3 ਵਿਅਕਤੀਆਂ (ਅਭਿਸ਼ੇਕ ਉਰਫ ਅਭੀ, ਗੁਰਜੰਟ ਸਿੰਘ ਅਤੇ ਗੁਰਸ਼ਰਨ ਸਿੰਘ ਉਰਫ ਗੁਰਸ਼ਰਨਦੀਪ) ਨੂੰ ਗ੍ਰਿਫ਼ਤਾਰ ਕਰਕੇ ਪੰਜਾਬ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੱਤਾ ਹੈ। ਕਾਬੂ ਕੀਤੇ ਵਿਅਤਕੀਆਂ ਕੋਲੋਂ 6 ਪਿਸਤੌਲ (ਇੱਕ ਗਲੋਕ ਪਿਸਤੌਲ 9mm, ਦੋ .30 ਬੋਰ ਪਿਸਤੌਲ, ਤਿੰਨ .32 ਬੋਰ ਦੇਸੀ ਪਿਸਤੌਲ) ਅਤੇ .32 ਬੋਰ ਦੇ 9 ਜ਼ਿੰਦਾ ਕਾਰਤੂਸਬਰਾਮਦ ਕੀਤੇ ਗਏ ਹਨ। ਪੁਲਿਸ ਥਾਣਾ ਐਸਐਸਓਸੀ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਪੰਜਾਬ ਪੁਲਿਸ ਗੈਰ-ਕਾਨੂੰਨੀ ਹਥਿਆਰਾਂ ਦੇ ਵਪਾਰ ਨੂੰ ਖਤਮ ਕਰਨ ਅਤੇ ਪੰਜਾਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।