ਬਟਾਲਾ, 1 ਅਕਤੂਬਰ 2024 : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ-ਲੜਕੀਆਂ,ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ 7 ਅਕਤੂਬਰ,2024 ਤੱਕ ਅਰਜੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 7 ਅਕਤੂਬਰ, 2024 ਤੋ ਡੇਅਰੀ ਸਿਖਲਾਈ ਤੇ ਵਿਸਥਾਰ ਕੇਦਰ, ਵੇਰਕਾ (ਜਿਲਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲਾ ਗੁਰਦਾਸਪੁਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਜ਼ੋ ਘੱਟੋ ਘੱਟ 5ਵੀਂ ਪਾਸ ਹੋਣ,ਉਮਰ 18 ਤੋਂ 55 ਸਾਲ ਦਰਮਿਆਨ ਹੋਵੇ,ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅ. ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ,ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 80548-00880, 75089-73471 ਅਤੇ 78888-50893 'ਤੇ ਸੰਪਰਕ ਕੀਤਾ ਜਾ ਸਕਦਾ ਹੈ।