ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ: ਵਿਧਾਇਕ ਡਾ: ਅਜੇ ਗੁਪਤਾ 

ਅੰਮ੍ਰਿਤਸਰ, 31 ਦਸੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।  ਵਿਧਾਇਕ ਡਾ: ਗੁਪਤਾ ਨੇ ਸਪੱਸ਼ਟ ਕਿਹਾ ਕਿ ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਵਾਰਡ ਵਾਈਜ਼ ਜਿਨ੍ਹਾਂ ਸ਼੍ਰੇਣੀ ਦੇ ਨਵੇਂ ਡਿਪੂ ਅਜੇ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ।  ਉਨ੍ਹਾਂ ਕਿਹਾ ਕਿ ਸਾਰੇ ਲਾਭਪਾਤਰੀਆਂ ਦੇ ਬਣੇ ਕਾਰਡਾਂ ਦੀ ਸਮੀਖਿਆ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਕਾਰਡ ਅਜੇ ਤੱਕ ਨਹੀਂ ਬਣੇ ਉਨ੍ਹਾਂ ਦੇ ਤੁਰੰਤ ਪ੍ਰਭਾਵ ਨਾਲ ਕਾਰਡ ਬਣਾਏ ਜਾਣ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਵਿਸ਼ੇਸ਼ ਤੌਰ 'ਤੇ ਈ-ਮਜ਼ਦੂਰਾਂ ਦੇ ਕਾਰਡ ਤੁਰੰਤ ਪ੍ਰਭਾਵ ਨਾਲ ਬਣਾਏ ਜਾਣ। ਵਿਧਾਇਕ ਨੇ ਮੌਕੇ ’ਤੇ ਹੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਤੋਂ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਪੈਂਦੇ ਸਾਰੇ ਡਿਪੂਆਂ ਅਤੇ ਨੀਲੇ ਕਾਰਡ ਧਾਰਕਾਂ ਬਾਰੇ ਜਾਣਕਾਰੀ ਲਈ।  ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  ਇਸ ਮੌਕੇ 'ਤੇ  ਡੀਐਫਐਸਸੀ ਵਰਿੰਦਰ ਕੁਮਾਰ, ਏਐਫਐਸਓ ਸੌਰਭ ਮਹਾਜਨ ਅਤੇ ਸਾਰੇ ਫੂਡ ਇੰਸਪੈਕਟਰ ਹਾਜ਼ਰ ਸਨ।