ਅੰਮਿ੍ਰਤਸਰ 14 ਮਾਰਚ : ਪੰਜਾਬ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮਿਰਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਲੈਵਲ ਅਪਰੂਵਲ ਕਮੇਟੀ ਦੀ ਮੀਟਿੰਗ ਦੌਰਾਨ ਉਦਯੋਗਿਕ ਪਾਲਸੀ 2017 ਅਤੇ 2022 ਅਧੀਨ 11 ਇਕਾਈਆਂ ਦੇ ਕੇਸਾਂ ਨੂੰ ਮੰਜੂਰੀ ਦਿੱਤੀ, ਜਿਸ ਨਾਲ ਜਿਲ੍ਹੇ ਵਿੱਚ ਕਰੀਬ 45 ਕਰੋੜ ਦਾ ਨਿਵੇਸ਼ ਹੋਵੇਗਾ ਅਤੇ ਸਿਧੇ ਤੌਰ `ਤੇ 300 ਵਿਅਕਤੀਆਂ ਅਤੇ ਅਸਿੱਧੇ ਤੌਰ `ਤੇ 400 ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਿਹਾ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਅੰਦਰ ਕਿਸੇ ਵੀ ਸਨਅਤਕਾਰ ਅਤੇ ਵਪਾਰੀ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨਾਂ ਨੇ ਕਾਰੋਬਾਰੀਆਂ ਨੂੰ ਅਪੀਲ ਕੀਤੀ ਕਿ ਉਹ ਕਾਰੋਬਾਰ ਦੇ ਵਾਧੇ ਲਈ ਖੁਲ੍ਹ ਕੇ ਅੱਗੇ ਆਉਣ ਅਤੇ ਉਨਾਂ ਦੀ ਹਰ ਵੇਲੇ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹਾਂ। ਇਸ ਮੌਕੇ ਸ੍ਰੀ ਇੰਦਰਜੀਤ ਸਿੰਘ ਟਾਡੀ ਜਨਰਲ ਮੈਨੇਜਰ ਜਿਲ੍ਰਾਂ ਉਦਯੋਗ ਕੇਦਰ ਅੰਮ੍ਰਿਤਸਰ, ਕਮੇਟੀ ਮੈਬਰ ਪਿਆਰੇ ਲਾਲ ਸੇਠ ਪ੍ਰਧਾਨ ਪੰਜਾਬ ਪ੍ਰਦੇਸ਼ ਵਿਉਪਾਰ ਮੰਡਲ ਅਤੇ ਉਦਯੋਗਪਤੀ ਅਕਸ਼ੇ ਆਦਿ ਹਾਜ਼ਰ ਸਨ।