- ਸਵੀਪ ਟੀਮ ਨੇ ਸੈਮੀਨਾਰ ਦੌਰਾਨ ਸਕੂਲ ਮੁਖੀਆਂ ਨੂੰ ਵੋਟਰ ਪ੍ਰਣ ਚੁਕਾਇਆ
ਗੁਰਦਾਸਪੁਰ 19 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਸਵੀਪ ਟੀਮ ਵੱਲੋਂ ਜ਼ਿਲ੍ਹੇ ਭਰ ਵਿੱਚ ਵੋਟਰ ਜਾਗਰੂਕਤਾ ਅਭਿਆਨ ਜਾਰੀ ਹੈ। ਇਸ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਥਾਨਕ ਗੋਲਡਨ ਕਾਲਜ ਵਿਖੇ ਸਕੂਲ ਮੁਖੀਆਂ ਦੇ ਸੈਮੀਨਾਰ ਵਿੱਚ ਸਵੀਪ ਟੀਮ ਵੱਲੋਂ ਵੋਟਰ ਪ੍ਰਣ ਚੁਕਾਇਆ ਗਿਆ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਰਾਜੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਅੱਜ 07 ਬਲਾਕਾਂ ਦੇ ਸਕੂਲ 163 ਮੁਖੀਆਂ ਦੇ ਸਮਰੱਥ ਸਿੱਖਿਆ ਤਹਿਤ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਪਹੁੰਚ ਕੇ ਵੋਟਰ ਪ੍ਰਣ ਕਰਾਇਆ ਗਿਆ। ਇਸ ਦੌਰਾਨ ਹਾਜ਼ਰ ਸਕੂਲ ਮੁਖੀਆਂ ਵੱਲੋਂ ਬਿਨਾ ਕਿਸੇ ਡਰ, ਭੈਅ ਤੇ ਲਾਲਚ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦਾ ਪ੍ਰਣ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ ਸੱਤਰ ਪਾਰ ਦਾ ਟੀਚਾ ਪੂਰਾ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਵੱਲੋਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਸਵੀਪ ਆਈਕਾਨ ਕੁੰਵਰ ਅੰਮ੍ਰਿਤਬੀਰ ਸਿੰਘ ਨੇ ਨਿਰਪੱਖ ਢੰਗ ਨਾਲ ਮਤਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਕਮ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ, ਪ੍ਰਿੰਸੀਪਲ ਜਸਕਰਨ ਸਿੰਘ, ਸਵੀਪ ਮੈਂਬਰ ਗੁਰਮੀਤ ਸਿੰਘ ਭੋਮਾ, ਅਮਰਜੀਤ ਸਿੰਘ ਪੁਰੇਵਾਲ, ਗਗਨਦੀਪ ਸਿੰਘ, ਗੀਤਿਕਾ ਗੋਸਵਾਮੀ, ਇਕਬਾਲ ਸਿੰਘ ਸਮਰਾ ਸਮੇਤ ਸੱਤ ਬਲਾਕਾਂ ਦੇ ਸਕੂਲ ਮੁਖੀ ਹਾਜ਼ਰ ਸਨ।