- ਸੰਭਾਵਿਤ ਹੜ੍ਹਾਂ ਨਾਲ ਨਿਪਟਨ Ñਲਈ ਜਿਲ੍ਹੇ ਅੰਦਰ ਕੰਟਰੋਲ ਰੂਮ ਕੀਤੇ ਸਥਾਪਿਤ-ਡਿਪਟੀ ਕਮਿਸਨਰ
ਪਠਾਨਕੋਟ, 20 ਜੂਨ : ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਕੀਤੇ ਗਏ ਅਗੇਤੇ ਪ੍ਰਬੰਧਾਂ ਦਾ ਜਾਇਜਾ ਲੈਣ ਸਬੰਧੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਇੱਕ ਵਿਸੇਸ ਰੀਵਿਓ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਤੇਜਦੀਪ ਸਿੰਘ ਸੈਣੀ ਐਸ.ਡੀ.ਐਮ. ਧਾਰਕਲ੍ਹਾਂ, ਯੁੱਧਵੀਰ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਡਾ. ਰਜਿੰਦਰ ਕੁਮਾਰ ਮੁੱਖ ਖੇਤੀ ਬਾੜੀ ਅਫਸਰ ਪਠਾਨਕੋਟ, ਮਹੇਸ ਕੁਮਾਰ ਐਕਸੀਅਨ ਵਾਟਰ ਸਪਲਾਈ ਸੈਨੀਟੇਸਨ ਵਿਭਾਗ ਪਠਾਨਕੋਟ ਅਤੇ ਸਬੰਧਤ ਵਿਭਾਗੀ ਅਧਿਕਾਰੀ ਹਾਜਰ ਸਨ। ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਕਿਹਾ ਕਿ ਜਿਵੈਂ ਕਿ ਬਾਰਿਸ ਦਾ ਮੋਸਮ ਚਲ ਰਿਹਾ ਹੈ ਅਤੇ ਜਿਲ੍ਹਾ ਪਠਾਨਕੋਟ ਦੇ ਕੂਝ ਖੇਤਰ ਦਰਿਆਵਾਂ ਦੇ ਕਿਨਾਰੇ ਤੇ ਸਥਿਤ ਹੋਣ ਕਰਕੇ ਇਨ੍ਹਾਂ ਪਿੰਡਾਂ ਅੰਦਰ ਸੰਭਾਵਿਤ ਹੜ੍ਹਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਿਸੇ ਵੀ ਅਜਿਹੀ ਸਥਿਤੀ ਲਈ ਪੂਰੀ ਤਰ੍ਹਾਂ ਤਿਆਰ ਰਿਹਾ ਜਾਵੇ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਹਰੇਕ ਅਧਿਕਾਰੀ ਸੂਚੇਤ ਰਹੇਗਾ ਤਾਂ ਜੋ ਲੋੜ ਪੈਣ ਤੇ ਉਹ ਅਪਣੇ ਕਾਰਜ ਨੂੰ ਪੂਰੀ ਇਮਾਨਦਾਰੀ ਅਤੇ ਜਿਮ੍ਹੇਵਾਰੀ ਨਾਲ ਪੂਰਾ ਕਰ ਸਕੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਭਾਵਿਤ ਹੜ੍ਹਾਂ ਨਾਲ ਨਿਪਟਨ ਦੇ ਲਈ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ ਜਿਲ੍ਹੇ ਅੰਦਰ ਜੋ ਵੀ ਸਮਾਨ ਜਿਵੈਂ ਵੋਟਸ, ਇੰਜਣ, ਲਾਈਫ ਜੈਕਿਟ ਆਦਿ ਸਮਾਨ ਨੂੰ ਤਿਆਰ ਕਰ ਲਿਆ ਗਿਆ ਹੈ ਤਾਂ ਜੋ ਲੋੜ ਪੈਣ ਤੇ ਜਰੂਰਤ ਨੂੰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉੱਜ ਦਰਿਆ ਦੇ ਨਜਦੀਕ ਲਗਦੇ ਪਿੰਡਾਂ ਅਤੇ ਬਲਾਕ ਬਮਿਆਲ ਅਧੀਨ ਸੰਭਾਵਿਤ ਹੜ੍ਹਾਂ ਦੀ ਮਾਰ ਹੇਠ ਆਉਂਣ ਵਾਲੇ ਪਿੰਡਾਂ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਤਿਆਰ ਰਿਹਾ ਜਾਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੀ ਪਹਿਲਾ ਤੋਂ ਹੀ ਦਵਾਈਆਂ ਦਾ ਸਟਾਕ ਅਤੇ ਮੈਡੀਕਲ ਟੀਮਾਂ ਬਣਾ ਕੇ ਤਿਆਰ ਕਰ ਲਈਆਂ ਗਈਆਂ ਹਨ। ਉਨ੍ਹਾਂ ਸਿੱਖਿਆ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਨੂੰ ਧਿਆਨ ਵਿੱਚ ਰੱਖਦਿਆਂ ਸਕੂਲਾਂ ਅੰਦਰ ਕੈਂਪ ਬਣਾਉਂਣ ਲਈ ਖੁਲੀਆਂ ਗਰਾਉਂਡਾਂ ਦੀ ਸਨਾਖਤ ਕਰ ਲਈ ਜਾਵੈ ਤਾਂ ਜੋ ਕਿਸੇ ਵੀ ਅਜਿਹੀ ਸਥਿਤੀ ਅੰਦਰ ਉਨ੍ਹਾਂ ਗਰਾਉਡਾਂ ਨੂੰ ਪੂਸੁਆਂ ਦੇ ਠਹਿਰਾਓ ਦੇ ਲਈ ਵਰਤਿਆ ਜਾ ਸਕੇ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿੱਤ ਲੋਕਾਂ ਦੇ ਰਹਿਣ ਦੇ ਲਈ ਵੀ ਕੈਂਪਾਂ ਦੀ ਪੂਰੀ ਤਿਆਰੀ ਕੀਤੀ ਜਾਵੈ ਅਤੇ ਪੀਣ ਵਾਲੇ ਪਾਣੀ ਅਤੇ ਪਖਾਨਿਆਂ ਆਦਿ ਦੇ ਪ੍ਰਬੰਧਾਂ ਆਦਿ ਦੀ ਜਾਂਚ ਕਰ ਲਈ ਜਾਵੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਸਥਿਤੀ ਨਾਲ ਨਿਪਟਨ ਦੇ ਲਈ ਕੀਤੀਆਂ ਗਈਆਂ ਤਿਆਰੀਆਂ ਦਾ ਇੱਕ ਵਾਰ ਫਿਰ ਤੋਂ ਜਾਇਜਾ ਲਿਆ ਜਾਵੇ ਅਤੇ ਜੋ ਵੀ ਕਮੀ ਹੈ ਉਸ ਨੂੰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਭਾਵਿਤ ਕੈਂਪਾਂ ਅੰਦਰ ਬਿਜਲੀ, ਪਾਣੀ, ਪਖਾਨਿਆਂ ਆਦਿ ਦੀ ਜਾਂਚ ਕਰ ਲਈ ਜਾਵੇ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਅੰਦਰ ਕੰਟਰੋਲ ਰੂਮ ਵੀ ਸਥਾਪਤ ਕਰ ਲਏ ਗਏ ਹਨ ਅਤੇ ਅਧਿਕਾਰੀਆਂ ਦੀ ਵੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਪਸੁ ਪਾਲਣ ਵਿਭਾਗ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੰਭਾਵਿਤ ਹੜ੍ਹਾਂ ਦੋਰਾਨ ਪਸੂਆਂ ਦੇ ਲਈ ਚਾਰੇ ਸਬੰਧੀ ਅਗੇਤੇ ਪਬੰਧ ਵੀ ਕੀਤੇ ਜਾਣ ਤਾਂ ਜੋ ਲੋੜ ਪੈਣ ਤੇ ਪਸੁਆਂ ਨੂੰ ਚਾਰਾ ਦਿੱਤਾ ਜਾ ਸਕੇ।