- 100 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ
ਅੰਮਿ੍ਤਸਰ, 7 ਅਗਸਤ 2024 : ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਈਆਂ ਚਾਰ ਸਨਅਤੀ ਇਕਾਈਆਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ, ਜਿੰਨਾ ਵਿਚ ਕੋਹੇਨੂਰ ਫੈਬਰੀਕੇਟਰ ਬਲ ਕਲਾਂ ਅਤੇ ਅਸ਼ਿਮਾ ਇੰਡਸਟਰੀ ਸ਼ਿਵਾ ਸਨਅਤੀ ਪਾਰਕ ਨਾਗ ਕਲਾਂ ਸ਼ਾਮਿਲ ਹਨ। ਉਨਾਂ ਨੇ ਇੰਨਾ ਉਦਮੀਆਂ ਨੂੰ ਸਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜੀਹ ਹੈ ਅਤੇ ਤੁਸੀਂ ਜਦ ਵੀ ਮਹਿਸੂਸ ਕਰੋ, ਸਾਡੀ ਮਦਦ ਲੈ ਸਕਦੇ ਹੋ। ਇਸ ਮੌਕੇ ਜਨਰਲ ਮੈਨੇਜਰ ਸ੍ਰੀ ਇੱਦਰਜੀਤ ਸਿੱਘ ਟਾਂਡੀ ਨੇ ਦੱਸਿਆ ਕਿ ਇਨਾਂ ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 100 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇੰਨਾ ਉਦਮੀਆਂ ਵੱਲੋਂ ਆਪਣੇ ਇੰਨਾ ਯੂਨਿਟਾਂ ਉਤੇ 10 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਜਨਰਲ ਮੈਨੇਜਰ ਸ੍ਰੀ ਇੱਦਰਜੀਤ ਸਿੱਘ ਟਾਂਡੀ ਨੇ ਦਸਿਆ ਕਿ ਸਰਕਾਰ ਵਲੋਂ ਸਨਅਤਕਾਰ ਮਿਲਣੀ ਵਿਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਅੱਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਰਾਜ ਨੂੰ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ ਅਤੇ ਇਹ ਕੋਸ਼ਿਸ਼ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਪੰਜਾਬ ਵਾਸੀ ਆਪਣੇ ਆਪਣੇ ਕਾਰੋਬਾਰਾਂ ਅਤੇ ਜਿੰਮੇਵਾਰੀਆਂ ਉਤੇ ਧਿਆਨ ਦੇਣ।