ਜ਼ਿਲ੍ਹਾ ਪ੍ਰਸ਼ਾਸਨ ਵੱਲੋਂ  ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾ ਰਿਹਾ ਪ੍ਰੇਰਿਤ

  • ਪਿੰਡ ਭੱਠੀਵਾਲ, ਰਿਆਲੀ ਕਲਾਂ ਅਤੇ ਰਿਆਲੀ ਖੁਰਦ ਵਿਖੇ ਕਿਸਾਨਾਂ ਨਾਲ ਮੀਟਿੰਗ ਕੀਤੀ

ਬਟਾਲਾ, 30 ਸਤੰਬਰ 2024 : ਸ਼੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ- ਵੱਖ ਵਿਭਾਗਾਂ ਦੀਆਂ ਗਠਿਤ ਟੀਮਾਂ ਵੱਲੋਂ  ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਭੱਠੀਵਾਲ, ਰਿਆਲੀ ਕਲਾਂ ਅਤੇ ਰਿਆਲੀ ਖੁਰਦ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਪੀਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ,ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ  ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਕੈਂਪ  ਵਿੱਚ  ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ  ਉਹ ਪਰਾਲੀ ਨੂੰ ਅੱਗ ਨਾਲ ਲਾਉਣ ਕਿਉਕਿ ਇਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੈ।  ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਧਰਤੀ ਵਿਚਲਾ ਜੈਵਿਕ ਮਾਦਾ ਖਤਮ ਹੋ ਜਾਂਦਾ ਹੈ ਅਤੇ ਸਿਹਤ ਨੂੰ ਨੁਕਸਾਨ ਪੁੱਜਦਾ ਹੈ ਤੇ ਸੜਕੀ ਹਾਦਸਿਆ ਵਿੱਚ ਕੀਮਤੀ ਜਾਨਾਂ ਵੀ ਜਾਦੀਆਂ ਹਨ। ਉਨ੍ਹਾ ਕਿਸਾਨਾਂ ਨੂੰ ਆਪਣੇ ਵਿਚਾਰ ਸਾਂਝੇ ਕਰਦਿਆ ਕਿਹਾ ਕਿ ਖਰਚੇ ਘਟਾਉਣ ਲਈ ਸਰਫੇਸ ਸੀਡਰ ਨਾਲ ਬਿਜਾਈ ਕੀਤੀ ਜਾਵੇ ਅਤੇ  ਪਰਾਲੀ ਪ੍ਰਬੰਧਨ ਲਈ ਸੁਪਰ ਸੀਡਰ ਅਤੇ ਬੇਲਰਾਂ ਆਦਿ ਦੀ ਵਰਤੋਂ ਕੀਤੀ ਜਾਵੇ। ਇਸ ਮੌਕੇ  ਪਿੰਡਾਂ ਦੇ ਕਿਸਾਨਾ ਵੱਲੋਂ ਭਰਸੋਂ ਦਵਾਇਆ ਗਿਆ ਕਿ ਉਹ ਜਿਲ੍ਹਾ ਪ੍ਰਸ਼ਾਸਨ ਨਾਲ ਪੂਰਨ ਸਹਿਯੋਗ ਦੇਣਗੇ ਅਤੇ ਪਰਾਲੀ/ਨਾੜ ਨੂੰ ਅੱਗ ਨਹੀਂ ਲਗਾਉਣਗੇ। ਇਸ ਮੌਕੇ ਖੇਤੀਬਾੜੀ ਦੇ ਵਿਭਾਗ ਦੇ ਕਰਮਚਾਰੀ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਸ਼ਾਮਿਲ ਹੋਏ l