ਗੁਰਦਾਸਪੁਰ, 13 ਮਾਰਚ : ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਸ੍ਰੀ ਸੁਭਾਸ਼ ਚੰਦਰ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਇਕ ਤਰਫ਼ਾ ਪਾਸ ਕੀਤਾ ਗਿਆ ਹੈ ਅਤੇ ਆਮ ਲੋਕਾਂ ਦੇ ਨਾਮ ਜਾਰੀ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 1 ਮਾਰਚ 2024 ਤੋਂ 29 ਅਪ੍ਰੈਲ 2024 ਤੱਕ ਲਾਗੂ ਰਹਿਣਗੇ।