
ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਔਰਤਾਂ/ਲੜਕੀਆਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ ਮਿਤੀ 21 ਜਨਵਰੀ 2025 ਨੂੰ ਸਵੇਰੇ 10:00 ਵਜੇ ਜਮਨੇਜ਼ੀਅਮ ਹਾਲ, ਨੇੜੇ ਲਿਟਲ ਫਲਾਵਰ ਕਾਨਵੈਂਟ ਸਕੂਲ, ਬੀ.ਐੱਸ.ਐੱਫ. ਰੋਡ, ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਕੈਂਪ ਵਿੱਚ ਔਰਤਾਂ ਦਾ ਮੁਫ਼ਤ ਹੈਲਥ ਚੈੱਕਅਪ ਕਰਾਉਣ ਦਾ ਪ੍ਰਬੰਧ ਹੋਵੇਗਾ। ਇਸ ਦੇ ਨਾਲ ਹੀ ਇਸ ਕੈਂਪ ਵਿੱਚ ਲੜਕੀਆਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਲਈ ਵੱਖ-ਵੱਖ ਕੰਪਨੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਪੇਂਡੂ ਵਿਕਾਸ ਵਿਭਾਗ ਦੇ ਸੈੱਲਫ਼ ਹੈਲਪ ਗਰੁੱਪਾਂ, ਸਖੀ ਵਨ ਸਟਾਪ ਸੈਂਟਰ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਆਸ਼ੀਰਵਾਦ ਸਕੀਮ, ਸੁਕੰਨਿਆ ਸਮਰਿਧੀ ਸਕੀਮ, ਯੋਗਾ ਗਤੀਵਿਧੀਆਂ ਦੇ ਸਟਾਲ ਲਗਾਏ ਜਾਣਗੇ ਅਤੇ ਹੋਰ ਵਿਭਾਗਾਂ ਵੱਲੋਂ ਔਰਤਾਂ/ਲੜਕੀ