ਤਰਨ ਤਾਰਨ, 28 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ-ਵੱਖ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਹਨਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਵੱਖ-ਵੱਖ ਸਥਾਨਾਂ ‘ਤੇ ਸਥਾਪਿਤ ਕੀਤੇ ਗਏ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ ਮਿਤੀ 30 ਮਾਰਚ, 2024 ਨੂੰ ਪਾਬੰਦੀ ਲਗਾਈ ਗਈ ਹੈ।ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗਾ, ਜੋ ਇਹਨਾਂ ਪ੍ਰੀਖਿਆਵਾਂ ਵਿਚ ਡਿਊਟੀ `ਤੇ ਹੋਣਗੇ।ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਇੱਕਤਰਫ਼ਾ ਪਾਸ ਕਰਦਿਆਂ ਸਮੂਹ ਸਧਾਰਨ ਜਨਤਾ ਨੂੰ ਸੰਬੋਧਨ ਕੀਤਾ ਹੈ।