ਜਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ 'ਤੇ ਲਗਾਈ ਪਾਬੰਦੀ

ਤਰਨ ਤਾਰਨ, 07 ਅਪ੍ਰੈਲ 2025 : ਜਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ਼੍ਰੀ ਰਾਹੁਲ, ਆਈ. ਏ. ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸ਼ਾਮ 07.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਰਾਹੀਂ ਕਣਕ ਦੀ ਕਟਾਈ ਕਰਨ ਅਤੇ ਕੰਬਾਇਨਾਂ ਅੱਗੇ ਬਲੇਡ ਲਗਾ ਕੇ ਨੈਸ਼ਨਲ ਹਾਈਵੇਅ/ਸਟੇਟ ਹਾਈਵੇਅ ਅਤੇ ਲਿੰਕ ਰੋਡਾਂ ਤੇ ਚੱਲਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮਿਤੀ 06 ਜੂਨ 2025 ਤੱਕ ਲਾਗੂ ਹੋਵੇਗਾ।